November 13, 2026, 8:16 pm
----------- Advertisement -----------
HomeNewsBreaking Newsਖੰਨਾ 'ਚ ਮੋਟਰ ਵਾਲੇ ਕਮਰੇ ਦੀ ਡਿੱਗੀ ਛੱਤ, 8 ਜ਼ਖਮੀ

ਖੰਨਾ ‘ਚ ਮੋਟਰ ਵਾਲੇ ਕਮਰੇ ਦੀ ਡਿੱਗੀ ਛੱਤ, 8 ਜ਼ਖਮੀ

Published on

----------- Advertisement -----------

ਖੰਨਾ, 3 ਅਗਸਤ 2024 – ਖੰਨਾ ਦੇ ਪਿੰਡ ਫੈਜ਼ਗੜ੍ਹ ਵਿੱਚ ਦੇਰ ਸ਼ਾਮ ਖੇਤ ਵਿੱਚ ਸਥਿਤ ਮੋਟਰ ਵਾਲੇ ਕਮਰੇ ਦੀ ਛੱਤ ਡਿੱਗ ਗਈ। ਇਸ ਘਟਨਾ ‘ਚ 8 ਮਜ਼ਦੂਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 5 ਮਜ਼ਦੂਰ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ। ਦੂਜੇ ਪਾਸੇ ਸਥਿਤੀ ਨੂੰ ਭਾਂਪਦਿਆਂ ਐਸ.ਐਮ.ਓ ਡਾ: ਮਨਿੰਦਰ ਸਿੰਘ ਭਸੀਨ ਨੇ ਕਈ ਡਾਕਟਰਾਂ ਨੂੰ ਐਮਰਜੈਂਸੀ ਡਿਊਟੀ ‘ਤੇ ਬੁਲਾਇਆ ਅਤੇ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰਵਾਇਆ ਗਿਆ | ਜ਼ਖ਼ਮੀਆਂ ਦੀ ਪਛਾਣ ਮੁਹੰਮਦ ਕਲੀਮ (45), ਮੁਹੰਮਦ ਕਲਾਮ (50), ਹਰਦੇਵ ਸ਼ਾਹ (60), ਮੁਹੰਮਦ ਕਾਸਿਮ (50), ਸਲਾਹੁਦੀਨ (45), ਮੁਹੰਮਦ ਸ਼ਾਹਿਦ (60), ਮੁਹੰਮਦ ਸਦੀਕ (55), ਮੁਹੰਮਦ ਲਤੀਫ਼ (55) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਰਹਿਣ ਵਾਲੇ ਇਹ ਮਜ਼ਦੂਰ ਖੰਨਾ ਦੇ ਪਿੰਡ ਫੈਜ਼ਗੜ੍ਹ ਵਿੱਚ ਇੱਕ ਕਿਸਾਨ ਨਾਲ ਖੇਤੀ ਦਾ ਕੰਮ ਕਰਦੇ ਹਨ ਅਤੇ ਖੇਤਾਂ ਵਿੱਚ ਬਣੇ ਕਮਰਿਆਂ ਵਿੱਚ ਰਹਿੰਦੇ ਹਨ। ਸ਼ੁੱਕਰਵਾਰ ਦੇਰ ਸ਼ਾਮ ਕੰਮ ਖਤਮ ਕਰਨ ਤੋਂ ਬਾਅਦ ਛੇ ਮਜ਼ਦੂਰ ਕਮਰੇ ਦੀ ਛੱਤ ‘ਤੇ ਆਰਾਮ ਕਰਨ ਲੱਗੇ ਅਤੇ ਦੋ ਮਜ਼ਦੂਰ ਕਮਰੇ ਦੇ ਅੰਦਰ ਖਾਣਾ ਬਣਾਉਣ ਲੱਗੇ। ਇਸ ਦੌਰਾਨ ਛੱਤ ਡਿੱਗ ਗਈ। ਹੇਠਾਂ ਬੈਠੇ ਦੋ ਮਜ਼ਦੂਰਾਂ ਸਮੇਤ ਛੱਤ ‘ਤੇ ਆਰਾਮ ਕਰ ਰਹੇ ਸਾਰੇ ਛੇ ਮਜ਼ਦੂਰ ਮਲਬੇ ‘ਚ ਫਸ ਗਏ। ਰੌਲਾ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਮਜ਼ਦੂਰਾਂ ਨੂੰ ਬਾਹਰ ਕੱਢਿਆ। ਐਂਬੂਲੈਂਸ ਦਾ ਇੰਤਜ਼ਾਰ ਕਰਨ ਤੋਂ ਪਹਿਲਾਂ ਹੀ ਪਿੰਡ ਦੇ ਲੋਕਾਂ ਨੇ ਮਜ਼ਦੂਰਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਦੂਜੇ ਪਾਸੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ’ਤੇ ਇੱਕ ਡਾਕਟਰ ਤਾਇਨਾਤ ਸੀ। ਪਰ ਜ਼ਖਮੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਐੱਸਐੱਮਓ ਡਾ: ਮਨਿੰਦਰ ਸਿੰਘ ਭਸੀਨ ਖੁਦ ਪਹਿਲਾਂ ਸਿਵਲ ਹਸਪਤਾਲ ਪੁੱਜੇ। ਜਾਣੋ ਜ਼ਖਮੀਆਂ ਦੀ ਹਾਲਤ ਆਰਥੋਪੀਡਿਕ ਮਾਹਿਰ ਡਾ: ਰਾਘਵ ਅਗਰਵਾਲ, ਸਰਜਨ ਡਾ: ਇੰਦਰਪ੍ਰੀਤ ਸਿੰਘ ਨੂੰ ਵੀ ਬੁਲਾਇਆ ਗਿਆ। ਐਸਐਮਓ ਸਮੇਤ ਸਾਰੇ ਡਾਕਟਰਾਂ ਨੇ ਜ਼ਖ਼ਮੀਆਂ ਦਾ ਇਲਾਜ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...