June 27, 2026, 9:02 am
----------- Advertisement -----------
HomeNewsBreaking Newsਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ...

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ

Published on

----------- Advertisement -----------

ਅੰਮ੍ਰਿਤਸਰ, 3 ਅਗਸਤ ( )-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਸਾਰੇ ਸਕੂਲਾਂ ਦੀ ਦਸ਼ਾ ਨੂੰ ਬਦਲ ਰਹੀ ਹੈ । ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਇਸ ਗੱਲ ਦੀ ਗਵਾਹੀ ਹਨ ਕਿ ਸੂਬੇ ਭਰ ਦੇ ਸਕੂਲਾਂ ਵਿੱਚ ਨਵੇ ਖੇਡ ਮੈਦਾਨ ,ਨਵੀਆਂ ਲੈਬੋਟਰੀਆਂ ਨਵੇਂ ਕੰਪਿਊਟਰ ਸੈਂਟਰ ਬਣ ਰਹੇ ਹਨ ਜੋ ਆਉਣ ਵਾਲੇ ਬੱਚਿਆਂ ਦੇ ਹਾਣੀ ਹੋਣਗੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਕੂਲੀ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਹਨਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹਈਆ ਕਰਵਾਈ ਜਾਵੇ ਤਾਂ ਜੋ ਇਹ ਬੱਚੇ ਆਪਣੇ ਪੈਰਾਂ ਤੇ ਖੜੇ ਹੋ ਸਕਣ।

ਕੈਬਿਨਟ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਇਸ ਯੋਗ ਬਣਾਓ ਕਿ ਉਹ ਆਉਣ ਵਾਲੇ ਸਮੇਂ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਯੋਗ ਹੋ ਸਕਣ ਅਤੇ ਆਉਣ ਵਾਲੇ ਸਮੇਂ ਦੌਰਾਨ ਹੋ ਰਹੀਆਂ ਤਬਦੀਲੀਆਂ ਦੇ ਕਾਬਲ ਬਣ ਸਕਣ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ ਅਤੇ ਸਕੂਲ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ।

ਉਹਨਾਂ ਕਿਹਾ ਕਿ ਤੁਹਾਡੀਆਂ ਮੁਸ਼ਕਲਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਅਧਿਆਪਕ ਮੈਡਮ ਅਨੀਤਾ ਸ਼ਰਮਾ ਅਧਿਆਪਕ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...