July 4, 2026, 6:39 am
----------- Advertisement -----------
HomeNewsLatest Newsਮਸ਼ਹੂਰ ਭਰਤਨਾਟਿਅਮ ਡਾਂਸਰ ਯਾਮਿਨੀ ਕ੍ਰਿਸ਼ਨਾਮੂਰਤੀ ਦਾ ਹੋਇਆ ਦੇਹਾਂਤ, ਕਈ ਬਿਮਾਰੀਆਂ ਤੋਂ ਸੀ...

ਮਸ਼ਹੂਰ ਭਰਤਨਾਟਿਅਮ ਡਾਂਸਰ ਯਾਮਿਨੀ ਕ੍ਰਿਸ਼ਨਾਮੂਰਤੀ ਦਾ ਹੋਇਆ ਦੇਹਾਂਤ, ਕਈ ਬਿਮਾਰੀਆਂ ਤੋਂ ਸੀ ਪੀੜਤ

Published on

----------- Advertisement -----------

ਮਸ਼ਹੂਰ ਭਰਤਨਾਟਿਅਮ ਡਾਂਸਰ ਯਾਮਿਨੀ ਕ੍ਰਿਸ਼ਨਾਮੂਰਤੀ ਦਾ ਦਿਹਾਂਤ ਹੋ ਗਿਆ ਹੈ। 84 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਕ੍ਰਿਸ਼ਨਾਮੂਰਤੀ ਨੇ ਸ਼ਨੀਵਾਰ 3 ਅਗਸਤ ਨੂੰ ਦਿੱਲੀ ਦੇ ਅਪੋਲੋ ਹਸਪਤਾਲ ‘ਚ ਆਖਰੀ ਸਾਹ ਲਿਆ ਹੈ। ਉਮਰ ਸੰਬੰਧੀ ਸਮੱਸਿਆਵਾਂ ਕ੍ਰਿਸ਼ਨਮੂਰਤੀ ਦੀ ਮੌਤ ਦਾ ਕਾਰਨ ਬਣੀਆਂ। ਕ੍ਰਿਸ਼ਨਾਮੂਰਤੀ ਦੇ ਮੈਨੇਜਰ ਅਤੇ ਸਕੱਤਰ ਗਣੇਸ਼ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ ਹੈ। ਇਸ ਖ਼ਬਰ ਨਾਲ ਉਨ੍ਹਾਂ ਦੇ ਫ਼ੈਨਜ ਨੂੰ ਗਹਿਰਾ ਦੁੱਖ ਲੱਗਿਆ ਹੈ ਅਤੇ ਉਹ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਕ੍ਰਿਸ਼ਨਾਮੂਰਤੀ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਕ੍ਰਿਸ਼ਨਾਮੂਰਤੀ ਦੇ ਮੈਨੇਜਰ ਅਤੇ ਸਕੱਤਰ ਗਣੇਸ਼ ਨੇ ਦੱਸਿਆ, “ਉਹ ਉਮਰ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸੀ ਅਤੇ ਪਿਛਲੇ 7 ਮਹੀਨਿਆਂ ਤੋਂ ਆਈਸੀਯੂ ਵਿੱਚ ਸੀ। ਕ੍ਰਿਸ਼ਨਾਮੂਰਤੀ ਦੀ ਮ੍ਰਿਤਕ ਦੇਹ ਐਤਵਾਰ ਨੂੰ ਸਵੇਰੇ 9 ਵਜੇ ਉਨ੍ਹਾਂ ਦੇ ਸੰਸਥਾਨ ‘ਯਾਮਿਨੀ ਸਕੂਲ ਆਫ ਡਾਂਸ’ ‘ਚ ਲਿਆਂਦੀ ਜਾਵੇਗੀ, ਜਿੱਥੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਦੇ ਅੰਤਿਮ ਸਸਕਾਰ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਆਈ। ਕ੍ਰਿਸ਼ਨਾਮੂਰਤੀ ਦੇ ਪਰਿਵਾਰ ‘ਚ ਦੋ ਭੈਣਾਂ ਹਨ।

ਦੱਸ ਦੇਈਏ ਕਿ ਯਾਮਿਨੀ ਕ੍ਰਿਸ਼ਨਾਮੂਰਤੀ ਦਾ ਜਨਮ ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਦੇ ਮਦਨਪੱਲੀ ਵਿੱਚ ਹੋਇਆ ਸੀ। ਉਨ੍ਹਾਂ ਦਾ ਪਾਲਣ ਪੋਸ਼ਣ ਚਿਦੰਬਰਮ, ਤਾਮਿਲਨਾਡੂ ਵਿੱਚ ਹੋਇਆ ਸੀ। ਯਾਮਿਨੀ ਕ੍ਰਿਸ਼ਨਾਮੂਰਤੀ ਨੇ 1957 ਵਿੱਚ ਮਦਰਾਸ ਵਿੱਚ ਡੈਬਿਊ ਕੀਤਾ ਸੀ। ਉਨ੍ਹਾਂ ਨੂੰ ਤਿਰੁਮਾਲਾ ਤਿਰੂਪਤੀ ਦੇਵਸਥਾਨਮ ਦੀ ਅਸਥਾਨਾ ਨਰਤਕੀ (ਨਿਵਾਸੀ ਡਾਂਸਰ) ਹੋਣ ਦਾ ਸਨਮਾਨ ਪ੍ਰਾਪਤ ਸੀ। ਉਨ੍ਹਾਂ ਨੂੰ ਕੁਚੀਪੁੜੀ ਡਾਂਸ ਸ਼ੈਲੀ ਦੀ ‘ਮਸ਼ਾਲਧਾਰੀ’ ਵਜੋਂ ਵੀ ਜਾਣਿਆ ਜਾਂਦਾ ਸੀ। ਉਨ੍ਹਾਂ ਨੇ ਆਪਣੇ ਇੰਸਟੀਚਿਊਟ, ਯਾਮਿਨੀ ਸਕੂਲ ਆਫ ਡਾਂਸ, ਹੌਜ਼ ਖਾਸ, ਨਵੀਂ ਦਿੱਲੀ ਵਿੱਚ ਨੌਜਵਾਨ ਡਾਂਸਰਾਂ ਨੂੰ ਡਾਂਸ ਸਿਖਾਉਂਦੀ ਸੀ। ਯਾਮਿਨੀ ਕ੍ਰਿਸ਼ਨਾਮੂਰਤੀ ਦੇ ਡਾਂਸ ਕੈਰੀਅਰ ਨੇ ਉਨ੍ਹਾਂ ਨੂੰ ਕਈ ਪੁਰਸਕਾਰ ਦਿਵਾਏ। ਜਿਨ੍ਹਾਂ ‘ਚ ਪਦਮ ਸ਼੍ਰੀ (1968), ਪਦਮ ਭੂਸ਼ਣ (2001), ਅਤੇ ਪਦਮ ਵਿਭੂਸ਼ਣ (2016) ਸ਼ਾਮਿਲ ਹਨ, ਜੋ ਕਿ ਭਾਰਤ ਗਣਰਾਜ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿੱਚੋਂ ਇੱਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...