November 14, 2026, 8:44 pm
----------- Advertisement -----------
HomeNewsBreaking Newsਲੁਧਿਆਣਾ 'ਚ SHO ਖਿਲਾਫ FIR, ASI ਗ੍ਰਿਫਤਾਰ: ਹੋਟਲ ਮਾਲਕ ਤੋਂ 2.70 ਲੱਖ...

ਲੁਧਿਆਣਾ ‘ਚ SHO ਖਿਲਾਫ FIR, ASI ਗ੍ਰਿਫਤਾਰ: ਹੋਟਲ ਮਾਲਕ ਤੋਂ 2.70 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼

Published on

----------- Advertisement -----------

ਲੁਧਿਆਣਾ, 4 ਅਗਸਤ 2024 – ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਥਾਣਾ ਡਿਵੀਜ਼ਨ ਨੰਬਰ 5 ਵਿੱਚ ਤਾਇਨਾਤ ਏਐਸਆਈ ਚਰਨਜੀਤ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਇੱਕ ਮਹੀਨੇ ਬਾਅਦ ਸ਼ਨੀਵਾਰ ਰਾਤ ਇੰਸਪੈਕਟਰ ਜਗਜੀਤ ਸਿੰਘ ਨਾਗਪਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਕਾਰਵਾਈ ਏ.ਐਸ.ਆਈ ਚਰਨਜੀਤ ਸਿੰਘ ਦੇ ਬਿਆਨਾਂ ‘ਤੇ ਅਮਲ ਵਿਚ ਲਿਆਂਦੀ ਗਈ, ਜਿਸ ਨੂੰ ਵਿਜੀਲੈਂਸ ਬਿਊਰੋ ਨੇ 8 ਜੁਲਾਈ ਨੂੰ ਇਕ ਹੋਟਲ ਮਾਲਕ ਤੋਂ 2,70,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਏਐਸਆਈ ਨੇ ਦੱਸਿਆ ਕਿ ਉਸ ਨੇ ਇੰਸਪੈਕਟਰ ਦੇ ਕਹਿਣ ’ਤੇ ਇਹ ਰਿਸ਼ਵਤ ਮੰਗੀ ਸੀ।

ਇੰਸਪੈਕਟਰ ਜਗਜੀਤ ਸਿੰਘ ਨਾਗਪਾਲ ਫਰਾਰ ਹੈ। ਵਿਜੀਲੈਂਸ ਬਿਊਰੋ ਨੇ ਜਦੋਂ ਏ.ਐਸ.ਆਈ ਨੂੰ ਗ੍ਰਿਫਤਾਰ ਕੀਤਾ ਤਾਂ ਉਹ ਥਾਣਾ ਡਵੀਜ਼ਨ ਨੰਬਰ 5 ਵਿੱਚ ਐਸ.ਐਚ.ਓ. ਦੇ ਅਹੁਦੇ ‘ਤੇ ਤਾਇਨਾਤ ਸੀ। ਬਾਅਦ ਵਿੱਚ ਉਸ ਦਾ ਤਬਾਦਲਾ ਪੁਲੀਸ ਲਾਈਨ ਕਰ ਦਿੱਤਾ ਗਿਆ। ਜਿਵੇਂ ਹੀ ਇੰਸਪੈਕਟਰ ਨੂੰ ਪਤਾ ਲੱਗਾ ਕਿ ਉਸ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਤਾਂ ਉਹ ਵਿਭਾਗ ਨੂੰ ਬਿਨਾਂ ਦੱਸੇ ਫਰਾਰ ਹੋ ਗਿਆ।

ਐਸਐਸਪੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪਾਇਆ ਕਿ ਮੁਲਜ਼ਮ ਇੰਸਪੈਕਟਰ ਵਿਭਾਗ ਨੂੰ ਬਿਨਾਂ ਦੱਸੇ ਡਿਊਟੀ ਤੋਂ ਗਾਇਬ ਸੀ। ਸੂਤਰਾਂ ਨੇ ਦੱਸਿਆ ਕਿ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੂੰ ਇਹ ਵੀ ਪਤਾ ਲੱਗਾ ਕਿ ਇੰਸਪੈਕਟਰ ਕਿਰਾਏ ਦੇ ਆਲੀਸ਼ਾਨ ਮਕਾਨ ਵਿੱਚ ਰਹਿ ਰਿਹਾ ਸੀ, ਜਿਸ ਦਾ ਮਹੀਨਾਵਾਰ ਕਿਰਾਇਆ ਲੱਖਾਂ ਰੁਪਏ ਹੈ। ਵਿਜੀਲੈਂਸ ਬਿਊਰੋ ਨੇ ਵੀ ਘਰ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਪੂਰਾ ਮਾਮਲਾ: 2 ਜੁਲਾਈ ਨੂੰ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਆਹੂਜਾ ਦੀ ਸ਼ਿਕਾਇਤ ‘ਤੇ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਚਰਨਜੀਤ ਸਿੰਘ ਖਿਲਾਫ 2,70,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਸੀ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏਐਸਆਈ ਨੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਕਤ ਥਾਣੇ ਵਿੱਚ ਪਹਿਲਾਂ ਹੀ ਦਰਜ ਕੇਸ ਵਿੱਚ ਆਈਪੀਸੀ ਦੀ ਧਾਰਾ 307, 379-ਬੀ ਜੋੜਨ ਦੀ ਧਮਕੀ ਦੇ ਕੇ ਹੋਰ ਰਿਸ਼ਵਤ ਦੀ ਮੰਗ ਕੀਤੀ ਸੀ।

ਵਿਜੀਲੈਂਸ ਬਿਊਰੋ ਨੇ ਜਾਂਚ ਦੌਰਾਨ ਪਾਇਆ ਕਿ ਇਹ ਸਾਬਤ ਹੋ ਗਿਆ ਹੈ ਕਿ ਏਐਸਆਈ ਚਰਨਜੀਤ ਸਿੰਘ ਨੇ ਇਸ ਥਾਣੇ ਦੇ ਐਸਐਚਓ ਦੇ ਨਾਮ ‘ਤੇ 2,70,000 ਰੁਪਏ ਦੀ ਰਿਸ਼ਵਤ ਲਈ ਸੀ ਅਤੇ ਇਜਾਜ਼ਤ ਦੇਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੂੰ. ਏਐਸਆਈ ਨੇ 8 ਜੁਲਾਈ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ। ਪੁੱਛਗਿੱਛ ਦੌਰਾਨ ਏਐਸਆਈ ਨੇ ਖੁਲਾਸਾ ਕੀਤਾ ਕਿ ਉਸ ਨੇ ਇੰਸਪੈਕਟਰ ਦੇ ਕਹਿਣ ‘ਤੇ ਰਿਸ਼ਵਤ ਲਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...