June 5, 2026, 6:37 pm
----------- Advertisement -----------
HomeNewsBreaking Newsਅਬੋਹਰ 'ਚ ਮੀਂਹ ਕਾਰਨ ਘਰ ਦੀ ਡਿੱਗੀ ਛੱਤ, ਬਾਲ-ਬਾਲ ਬਚੇ ਪਰਿਵਾਰਿਕ ਮੈਂਬਰ

ਅਬੋਹਰ ‘ਚ ਮੀਂਹ ਕਾਰਨ ਘਰ ਦੀ ਡਿੱਗੀ ਛੱਤ, ਬਾਲ-ਬਾਲ ਬਚੇ ਪਰਿਵਾਰਿਕ ਮੈਂਬਰ

Published on

----------- Advertisement -----------

ਅਬੋਹਰ ਵਿੱਚ ਮੀਂਹ ਗਰੀਬਾਂ ਲਈ ਮੁਸੀਬਤ ਬਣ ਰਿਹਾ ਹੈ। ਬਾਰਿਸ਼ ਤੋਂ ਬਾਅਦ ਗਰੀਬਾਂ ਦੇ ਘਰ ਲਗਾਤਾਰ ਢਹਿ ਰਹੇ ਹਨ। ਜਿਸ ਕਾਰਨ ਉਹ ਬੇਘਰ ਹੋ ਰਹੇ ਹਨ।ਇਸ ਕਾਰਨ ਮਲੋਟ ਰੋਡ ’ਤੇ ਇੱਕ ਆਰਾ ਮਿੱਲ ਨੇੜੇ ਰਹਿੰਦੇ ਗਰੀਬ ਪਰਿਵਾਰ ਦਾ ਮਕਾਨ ਢਹਿ ਗਿਆ ਅਤੇ ਘਰ ਦਾ ਸਾਰਾ ਸਾਮਾਨ ਮਲਬੇ ਹੇਠ ਦਬ ਗਿਆ।

ਜਾਣਕਾਰੀ ਅਨੁਸਾਰ ਸ਼ੇਰ ਸਿੰਘ ਆਰੇ ਦੇ ਕੋਲ ਰਹਿਣ ਵਾਲੇ ਸੂਰਜ ਕੁਮਾਰ ਨੇ ਦੱਸਿਆ ਕਿ ਉਹ ਸ਼ਨੀਵਾਰ ਸ਼ਾਮ ਨੂੰ ਉਸ ਦੇ ਘਰ ਦੀ ਛੱਤ ਡਿੱਗ ਗਈ ਅਤੇ ਉਸ ਸਮੇਂ ਕਮਰੇ ਦੇ ਅੰਦਰ ਬੱਚੇ ਵੀ ਸਨ। ਪਰ ਰੱਬ ਦਾ ਸ਼ੁਕਰ ਹੈ ਕਿ ਉਹ ਬਚ ਗਏ। ਉਸ ਨੇ ਦੱਸਿਆ ਕਿ ਕਮਰੇ ਦੀ ਛੱਤ ਡਿੱਗਣ ਕਾਰਨ ਘਰ ਦਾ ਸਾਰਾ ਸਮਾਨ ਮਲਬੇ ਹੇਠ ਦੱਬ ਗਿਆ ।

ਦੱਸ ਦਈਏ ਕਿ ਪੀੜਤ ਨੇ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਉਸ ਕੋਲ ਸਿਰਫ਼ ਇੱਕ ਕਮਰਾ ਸੀ ਜਿਸ ਵਿੱਚ ਉਹ ਰਹਿੰਦਾ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬਾਰਿਸ਼ ਕਾਰਨ ਮਕਾਨਾਂ ਦੇ ਢਹਿ ਜਾਣ ਕਾਰਨ ਅੱਧੀ ਦਰਜਨ ਦੇ ਕਰੀਬ ਲੋਕਾਂ ਦੇ ਮਲਬੇ ਹੇਠ ਦੱਬਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...