ਲੁਧਿਆਣਾ: ਕੇਂਦਰੀ ਸ਼ਹਿਰੀ ਮਕਾਨ ਉਸਾਰੀ ਮੰਤਰੀ ਹਰਦੀਪ ਪੁਰੀ ਸ਼ਨੀਵਾਰ ਨੂੰ ਭਾਜਪਾ ਉਮੀਦਵਾਰਾਂ ਦੀ ਹਮਾਇਤ ਹਾਸਲ ਕਰਨ ਲਈ ਲੁਧਿਆਣਾ ਦਾ ਦੌਰਾ ਕਰਨਗੇ। ਸਵੇਰੇ ਉਹ ਪਹਿਲੇ ਹੈਂਡੀਕੈਪ ਸੈਂਟਰ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ। ਉਸ ਤੋਂ ਬਾਅਦ ਭਾਜਪਾ ਦੇ ਸੂਬਾ ਬੁਲਾਰੇ ਗੁਰਦੀਪ ਗੋਸ਼ਾ ਦੇ ਦਫ਼ਤਰ ਦਾ ਉਦਘਾਟਨ ਕੀਤਾ ਜਾਵੇਗਾ। ਉਹ ਕੁਝ ਚੋਣ ਸਭਾਵਾਂ ਨੂੰ ਵੀ ਸੰਬੋਧਨ ਕਰਨਗੇ। ਸ਼ਾਮ 4 ਵਜੇ ਰੀਜੇਂਟਾ ਕਲਾਸਿਕ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।
ਇਸ ਤੋਂ ਇਲਾਵਾ ਅਗਲੇ ਕੁਝ ਦਿਨਾਂ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਨੇਤਾ ਚੋਣ ਪ੍ਰਚਾਰ ਲਈ ਆਉਣ ਵਾਲੇ ਹਨ। ਲੁਧਿਆਣਾ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਇਸ ਵਾਰ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ।












