September 19, 2026, 8:37 pm
----------- Advertisement -----------
HomeNewsBreaking Newsਬੰਗਲਾਦੇਸ਼ ਹਿੰਸਾ 'ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ, ਭਾਰਤੀਆਂ...

ਬੰਗਲਾਦੇਸ਼ ਹਿੰਸਾ ‘ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ, ਭਾਰਤੀਆਂ ਲਈ ਐਡਵਾਇਜ਼ਰੀ ਜਾਰੀ

Published on

----------- Advertisement -----------

ਬੰਗਲਾਦੇਸ਼ ਵਿੱਚ ਇੱਕ ਵਾਰ ਫਿਰ ਹਿੰਸਾ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਵਾਰ ਹਜ਼ਾਰਾਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰ ਆਏ ਹਨ। ਐਤਵਾਰ (4 ਅਗਸਤ) ਨੂੰ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਕਈ ਥਾਵਾਂ ‘ਤੇ ਹਿੰਸਕ ਝੜਪਾਂ ਹੋਈਆਂ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਹੁਣ ਤੱਕ 91 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ 14 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਹੁਣ ਤੱਕ ਗੋਲੀਆਂ ਨਾਲ ਜ਼ਖਮੀ ਹੋਏ 40 ਤੋਂ ਵੱਧ ਲੋਕ ਹਸਪਤਾਲ ‘ਚ ਭਰਤੀ ਹਨ।

ਨਾਲ ਹੀ ਸਰਕਾਰ ਨੇ ਹਿੰਸਾ ‘ਤੇ ਕਾਬੂ ਪਾਉਣ ਲਈ ਦੇਸ਼ ਭਰ ‘ਚ ਕਰਫਿਊ ਲਗਾ ਦਿੱਤਾ ਹੈ। ਨਾਲ ਹੀ ਅਗਲੇ 3 ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਜਧਾਨੀ ਢਾਕਾ ਵਿੱਚ ਦੁਕਾਨਾਂ ਅਤੇ ਬੈਂਕਾਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।

ਪੁਲਿਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਧੂੰਏਂ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ। ਹਿੰਸਾ ‘ਤੇ ਕਾਬੂ ਪਾਉਣ ਲਈ ਸਰਕਾਰ ਨੇ ਇੰਟਰਨੈੱਟ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਫੇਸਬੁੱਕ, ਵਟਸਐਪ, ਇੰਸਟਾਗ੍ਰਾਮ ਅਤੇ ਐਕਸ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਪਾਬੰਦੀ ਲਗਾਈ ਗਈ ਹੈ।

ਦੂਜੇ ਪਾਸੇ ਭਾਰਤੀ ਨਾਗਰਿਕਾਂ ਨੂੰ ਵੀ ਬੰਗਲਾਦੇਸ਼ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਐਤਵਾਰ ਦੇਰ ਰਾਤ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਬੰਗਲਾਦੇਸ਼ ਵਿੱਚ ਜਾਰੀ ਹਿੰਸਾ ਕਾਰਨ ਭਾਰਤੀ ਨਾਗਰਿਕਾਂ ਨੂੰ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...