November 25, 2026, 2:44 pm
----------- Advertisement -----------
HomeNewsLatest Newsਚੰਡੀਗੜ੍ਹ-ਮੋਹਾਲੀ ਕੱਚਾ ਰੋਡ ਬੰਦ ਕਰਨ 'ਤੇ 33 ਪਿੰਡਾਂ ਦੇ ਲੋਕ ਪਰੇਸ਼ਾਨ, ਸੜਕ...

ਚੰਡੀਗੜ੍ਹ-ਮੋਹਾਲੀ ਕੱਚਾ ਰੋਡ ਬੰਦ ਕਰਨ ‘ਤੇ 33 ਪਿੰਡਾਂ ਦੇ ਲੋਕ ਪਰੇਸ਼ਾਨ, ਸੜਕ ਕੀਤਾ ਜਾਮ

Published on

----------- Advertisement -----------

ਮੋਹਾਲੀ ਦੇ ਪਿੰਡਾਂ ਝਾਮਪੁਰ, ਤੀੜਾ ਅਤੇ ਤਿਊੜ ਦੇ ਲੋਕਾਂ ਨੇ ਕੱਚੇ ਰਸਤੇ ਨੂੰ ਬੰਦ ਕਰਨ ਕਾਰਨ ਚੰਡੀਗੜ੍ਹ ਅਤੇ ਮੋਹਾਲੀ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸੜਕ ਜਾਮ ਕਰ ਦਿੱਤੀ। ਇਹ ਪ੍ਰਦਰਸ਼ਨ ਚੰਡੀਗੜ੍ਹ-ਮੋਹਾਲੀ ਵਿਚਕਾਰ ਕੱਚੇ ਰਸਤੇ ਨੂੰ ਬੰਦ ਕਰਵਾਉਣ ਲਈ ਕੀਤਾ ਗਿਆ।

ਦੱਸ ਦਈਏ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੋਸ਼ ਲਾਇਆ ਕਿ ਜੇਕਰ ਪਿੰਡ ਝਾਮਪੁਰ, ਤੀੜਾ ਅਤੇ ਤਿਊੜ ਦੇ ਲੋਕਾਂ ਨੇ ਚੰਡੀਗੜ੍ਹ ਜਾਣਾ ਹੁੰਦਾ ਤਾਂ ਉਹ ਇਸ ਰਸਤੇ ਰਾਹੀਂ 15 ਮਿੰਟਾਂ ਵਿੱਚ ਚੰਡੀਗੜ੍ਹ ਪਹੁੰਚ ਜਾਂਦੇ ਸਨ, ਪਰ ਹੁਣ ਉਨ੍ਹਾਂ ਨੂੰ ਮੁਹਾਲੀ ਤੋਂ ਤਿੰਨ ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਪੈਂਦਾ, ਜਿਸ ਕਾਰਨ ਜ਼ਿਆਦਾ ਸਮਾਂ ਲੱਗ ਰਿਹਾ ਹੈ ਅਤੇ ਉਨ੍ਹਾਂ ਦੇ ਪੈਸੇ ਵੀ ਬਰਬਾਦ ਹੋ ਰਹੇ ਹਨ।

ਝਾਮਪੁਰ ਵਾਸੀ ਸੰਦੀਪ ਨੇ ਦੱਸਿਆ ਕਿ ਇਸ ਸੜਕ ਨੂੰ ਕੰਕਰੀਟ ਪਾ ਕੇ ਬੰਦ ਕੀਤਾ ਗਿਆ ਹੈ, ਜਿਸ ’ਤੇ ਪਿੰਡ ਦੇ ਲੋਕਾਂ ਨੇ ਕਰੀਬ ਦੋ ਘੰਟੇ ਜਾਮ ਲਾਇਆ। ਅਜਿਹੇ ‘ਚ ਸੜਕ ‘ਤੇ ਲੰਮਾ ਜਾਮ ਲੱਗ ਗਿਆ ਅਤੇ ਪੁਲਸ ਪ੍ਰਸ਼ਾਸਨ ਨੇ ਆ ਕੇ ਸਥਿਤੀ ਨੂੰ ਸੰਭਾਲਿਆ। ਪਿੰਡ ਵਾਸੀਆਂ ਨੇ ਜਲਦੀ ਹੀ ਸੜਕ ਖੁਲ੍ਹਵਾਉਣ ਦੇ ਭਰੋਸੇ ਤੋਂ ਬਾਅਦ ਸ਼ਾਂਤ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਹਫ਼ਤੇ ਅੰਦਰ ਸੜਕ ਨਾ ਖੋਲ੍ਹੀ ਗਈ ਤਾਂ ਹੋਰ ਹਿੰਸਕ ਪ੍ਰਦਰਸ਼ਨ ਕੀਤਾ ਜਾਵੇਗਾ।

ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਇਸ ਸਬੰਧੀ ਕਈ ਵਾਰ ਚੰਡੀਗੜ੍ਹ ਅਤੇ ਮੁਹਾਲੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਅਤੇ ਸੜਕ ਨੂੰ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ। ਪਰ ਦੋਵਾਂ ਰਾਜਾਂ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸੜਕ ਨੂੰ ਬੰਦ ਨਹੀਂ ਕਰਵਾਇਆ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਇਹ ਸੜਕ 40 ਸਾਲਾਂ ਤੋਂ ਖੁੱਲ੍ਹੀ ਹੈ ਅਤੇ ਇਸ ਦੇ ਬੰਦ ਹੋਣ ਕਾਰਨ 33 ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਪਹੁੰਚਣ ਲਈ ਲੰਬਾ ਸਫ਼ਰ ਤੈਅ ਕਰਨਾ ਪੈਂਦਾ ਹੈ। ਜੇਕਰ ਕੋਈ ਵਿਅਕਤੀ ਬੀਮਾਰ ਹੋ ਜਾਂਦਾ ਸੀ ਤਾਂ ਉਸ ਨੂੰ ਪੀਜੀਆਈ ਜਾਂ ਚੰਡੀਗੜ੍ਹ ਦੇ ਕਿਸੇ ਹਸਪਤਾਲ ਲਿਜਾਣ ਲਈ ਇਹ ਰਸਤਾ ਨੇੜੇ ਹੀ ਹੁੰਦਾ ਸੀ, ਪਰ ਹੁਣ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ।

ਮੋਹਾਲੀ ਤੋਂ ਆਉਣ-ਜਾਣ ਵਿਚ ਕਾਫੀ ਸਮਾਂ ਲੱਗਦਾ ਹੈ ਅਤੇ ਸੜਕ ਬੰਦ ਹੋਣ ਕਾਰਨ ਸਮੇਂ ਸਿਰ ਪੀਜੀਆਈ ਨਾ ਪਹੁੰਚਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਕਾਰਨ ਉਸ ਨੂੰ ਡੀਟਰ ਰਾਹੀਂ ਪੀਜੀਆਈ ਜਾਣਾ ਪਿਆ ।ਪਿੰਡ ਝਾਮਪੁਰ ਦੇ ਵਸਨੀਕ ਲੱਕੀ ਨੇ ਦੱਸਿਆ ਕਿ ਇਹ ਸੜਕ ਚੋਣਾਂ ਤੋਂ ਪਹਿਲਾਂ ਬੰਦ ਕਰ ਦਿੱਤੀ ਗਈ ਸੀ ਅਤੇ ਕਿਹਾ ਕਿ ਚੋਣਾਂ ਤੋਂ ਬਾਅਦ ਇਸ ਨੂੰ ਖੋਲ੍ਹ ਦਿੱਤਾ ਜਾਵੇਗਾ। ਪਰ ਇਸ ਨੂੰ ਖੋਲ੍ਹਿਆ ਨਹੀਂ ਗਿਆ, ਹੁਣ ਬੱਚਿਆਂ ਨੂੰ ਚੰਡੀਗੜ੍ਹ ਦੇ ਸਕੂਲ ਜਾਣ ਵਿਚ ਦਿੱਕਤ ਆ ਰਹੀ ਹੈ, ਕਿਉਂਕਿ ਹੁਣ ਉਨ੍ਹਾਂ ਨੂੰ ਇੱਧਰ-ਉੱਧਰ ਜਾਣਾ ਪੈਂਦਾ ਹੈ। ਪਹਿਲਾਂ ਉਹ ਅੱਧਾ ਘੰਟਾ ਪਹਿਲਾਂ ਸਕੂਲ ਲਈ ਘਰੋਂ ਨਿਕਲ ਜਾਂਦਾ ਸੀ ਪਰ ਹੁਣ ਉਸ ਨੂੰ ਇੱਕ ਘੰਟਾ ਪਹਿਲਾਂ ਘਰੋਂ ਨਿਕਲਣਾ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...