June 27, 2026, 1:40 am
----------- Advertisement -----------
HomeNewsLatest Newsਸਪੀਕਰ ਸੰਧਵਾਂ ਨੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਸਿਲੰਡਰ ਫਟਣ ਦੀ ਘਟਨਾ 'ਚ...

ਸਪੀਕਰ ਸੰਧਵਾਂ ਨੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਸਿਲੰਡਰ ਫਟਣ ਦੀ ਘਟਨਾ ‘ਚ ਜਖਮੀ ਹੋਏ ਬੱਚਿਆਂ ਦਾ ਜਾਣਿਆ ਹਾਲ

Published on

----------- Advertisement -----------

ਫਰੀਦਕੋਟ 5 ਅਗਸਤ – ਬੀਤੇ ਦਿਨੀਂ ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਬਾਜੀਦਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸਿਲੰਡਰ ਫੱਟਣ ਦੇ ਹਾਦਸੇ ਕਾਰਨ ਜਖਮੀ ਹੋਏ ਬੱਚਿਆਂ ਦਾ ਹਾਲ ਜਾਣਨ ਅਤੇ ਸਬੰਧਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਮਿਲਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਪਹੁੰਚੇ।

ਇਸ ਮੌਕੇ ਸਪੀਕਰ ਸੰਧਵਾਂ ਨੇ ਜਖਮੀਆਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖਮੀਆਂ ਦਾ ਇਲਾਜ ਵਧੀਆ ਤਰੀਕੇ ਨਾਲ ਕੀਤਾ ਜਾਵੇ। ਇਸ ਮੌਕੇ ਪੀੜਤ ਬੱਚਿਆਂ ਦੇ ਮਾਪਿਆਂ ਨੇ ਹੋ ਰਹੇ ਇਲਾਜ ਤੇ ਸੰਤੁਸ਼ਟੀ ਪ੍ਰਗਟ ਕੀਤੀ।

ਇਸ ਮੌਕੇ ਉਨ੍ਹਾਂ ਜ਼ਖਮੀ ਸਕੂਲੀ ਬੱਚਿਆਂ ਨੂੰ 50-50 ਹਜ਼ਾਰ ਰੁਪਏ ਆਪਣੇ ਅਖਤਿਆਰੀ ਕੋਟੇ ਵਿੱਚੋਂ ਵੀ ਦਿੱਤੇ। ਉਨ੍ਹਾਂ ਕਿਹਾ ਕਿ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ ਅਤੇ ਪੰਜਾਬ ਸਰਕਾਰ ਹਮੇਸ਼ਾ ਦੁੱਖ ਦੀ ਘੜੀ ਵਿੱਚ ਪੰਜਾਬ ਵਾਸੀਆਂ ਦੇ ਨਾਲ ਖੜ੍ਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...