July 4, 2026, 7:48 am
----------- Advertisement -----------
HomeNewsLatest Newsਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ...

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਚਲਾਇਆ ਤਲਾਸ਼ੀ ਅਭਿਆਨ

Published on

----------- Advertisement -----------

ਚੰਡੀਗੜ੍ਹ, 5 ਅਗਸਤ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਬਲ ਤਾਇਨਾਤ ਕਰਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਸਕਣ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਕਾਰਵਾਈ ਕੀਤੀ ਗਈ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ‘ਤੇ ਇਸ ਕਾਰਵਾਈ ਦੀ ਮੋਨੀਟਰਿੰਗ ਕਰਨ ਅਤੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨ ਐਪ ਦੀ ਵਰਤੋਂ ਕਰਕੇ ਕੰਪਲੈਕਸ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਸੀ ਕਿ ਨਿਆਂਇਕ ਕੰਪਲੈਕਸਾਂ ਦੇ ਅਹਾਤੇ ਵਿੱਚ ਲਗਾਏ ਗਏ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀਜ਼) ਅਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀਜ਼) ਕੈਮਰੇ ਸੁਚਾਰੂ ਢੰਗ ਨਾਲ ਕਾਰਜਸ਼ੀਲ ਹੋਣ। ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਵਿੱਚ ਆਉਣ-ਜਾਣ ਵਾਲੇ 1421 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ। ਅਦਾਲਤ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ‘ਤੇ ਖੜ੍ਹੇ 1850 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਟੀਮਾਂ ਨੇ 62 ਵਾਹਨਾਂ ਦੇ ਚਲਾਨ ਕੱਟੇ ਅਤੇ ਇੱਕ ਵਾਹਨ ਜ਼ਬਤ ਕੀਤਾ।

ਉਨ੍ਹਾਂ ਕਿਹਾ ਕਿ ਇਸ ਚੈਕਿੰਗ ਨੂੰ ਅੰਜਾਮ ਦੇਣ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸੀ। ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਤੇਜ਼ ਕਰਨ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...