September 24, 2026, 4:46 pm
----------- Advertisement -----------
HomeNewsLatest News50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ SHO ਤੇ ASI ਖਿਲਾਫ਼ ਵਿਜੀਲੈਂਸ...

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ SHO ਤੇ ASI ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

Published on

----------- Advertisement -----------

ਚੰਡੀਗੜ੍ਹ, 5 ਅਗਸਤ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ। ਉਹਨਾਂ ਨੇ ਅੱਗੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲਿਸ ਅਧਿਕਾਰੀ ਉਕਤ ਐਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ 35000 ਰੁਪਏ ਹੋਰ ਮੰਗਣ ਅਤੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ। ਉਹਨਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਅਧਾਰ ‘ਤੇ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...