ਨਵਾਂਸ਼ਹਿਰ ਦੇ ਬੰਗਾ-ਫਗਵਾੜਾ ਮੁੱਖ ਮਾਰਗ ‘ਤੇ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਐਕਟਿਵਾ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਘਈ ਪੁੱਤਰ ਵਿਜੇ ਘਈ ਬੰਗਾ-ਫਗਵਾੜਾ ਰੋਡ ‘ਤੇ ਸਥਿਤ ਇਕ ਵਰਕਸ਼ਾਪ ‘ਚ ਕੰਮ ਕਰਦਾ ਸੀ।
ਅੱਜ ਬਾਅਦ ਦੁਪਹਿਰ ਰਾਹੁਲ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਬੰਗਾ ਮੇਨ ਰੋਡ ’ਤੇ ਐਲੀਵੇਟ ਰੋਡ ’ਤੇ ਉਤਰ ਗਿਆ। ਜਦੋਂ ਉਹ ਪਾਰਕਿੰਗ ‘ਚ ਦਾਖ਼ਲ ਹੋਣ ਲੱਗਾ ਤਾਂ ਬੰਗਾ ਬੱਸ ਸਟੈਂਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਬੁਲਟ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਾਹੁਲ ਘਈ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਨੇੜਲੇ ਹਸਪਤਾਲ ਲਿਆਂਦਾ, ਜਿੱਥੇ ਉਸ ਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਬੰਗਾ ਸਿਟੀ ਦੇ ਐਸ.ਐਚ.ਓ ਮਨਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਹਾਦਸੇ ਦੌਰਾਨ ਨੁਕਸਾਨੇ ਵਾਹਨਾਂ ਨੂੰ ਸੜਕ ਤੋਂ ਹਟਵਾਇਆ ਅਤੇ ਮ੍ਰਿਤਕ ਰਾਹੁਲ ਘਈ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।
----------- Advertisement -----------
ਨਵਾਂਸ਼ਹਿਰ ‘ਚ ਐਕਟਿਵਾ ਸਵਾਰ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਮੌਤ
Published on
----------- Advertisement -----------
----------- Advertisement -----------











