September 12, 2026, 10:10 pm
----------- Advertisement -----------
HomeNewsBreaking Newsਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਜਿੱਤ ਨੂੰ ਚੁਣੌਤੀ, ਹਾਈਕੋਰਟ 'ਚ...

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਜਿੱਤ ਨੂੰ ਚੁਣੌਤੀ, ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ, ਜਾਣਕਾਰੀ ਲੁਕਾਉਣ ਦੇ ਇਲਜ਼ਾਮ

Published on

----------- Advertisement -----------

ਚੰਡੀਗੜ੍ਹ, 6 ਅਗਸਤ 2024 – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜਿੱਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਹੋਵੇਗੀ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਉਸ ਨੇ ਅੰਮ੍ਰਿਤਪਾਲ ਸਿੰਘ ‘ਤੇ ਜਾਣਕਾਰੀ ਲੁਕਾਉਣ ਦੇ ਗੰਭੀਰ ਦੋਸ਼ ਲਾਏ ਹਨ।

ਵਿਕਰਮਜੀਤ ਨੇ ਕੇਸ ਵਿੱਚ ਚੋਣ ਕਮਿਸ਼ਨ, ਪੰਜਾਬ ਚੋਣ ਕਮਿਸ਼ਨ ਦੇ ਖਰਚਾ ਅਫਸਰ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਨੂੰ ਧਿਰ ਬਣਾਇਆ ਹੈ। ਉਸ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਦਾ ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਅੰਦਰੋਂ ਹੀ ਲੋਕ ਸਭਾ ਦੀ ਚੋਣ ਲੜੀ ਸੀ। ਉਹ ਆਪਣੇ ਇਲਾਕੇ ਵਿੱਚ ਚੋਣ ਪ੍ਰਚਾਰ ਕਰਨ ਵੀ ਨਹੀਂ ਆਏ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਮੁਹਿੰਮ ਦੀ ਕਮਾਨ ਸੰਭਾਲੀ ਸੀ। ਅੰਮ੍ਰਿਤਪਾਲ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...