November 13, 2026, 7:09 pm
----------- Advertisement -----------
HomeNewsBreaking Newsਲੁਧਿਆਣਾ 'ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਹਾਦਸੇ 'ਚ ਇਕ ਬੱਚੇ ਦੀ...

ਲੁਧਿਆਣਾ ‘ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਹਾਦਸੇ ‘ਚ ਇਕ ਬੱਚੇ ਦੀ ਮੌਤ, 3 ਗੰਭੀਰ ਜ਼ਖਮੀ

Published on

----------- Advertisement -----------

ਲੁਧਿਆਣਾ, 6 ਅਗਸਤ 2024 – ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ‘ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਤੋਂ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਕਈ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹਾਦਸੇ ਤੋਂ ਬਾਅਦ ਵੈਨ ‘ਚ ਸਵਾਰ ਬੱਚੇ ਬਹੁਤ ਡਰ ਗਏ ਅਤੇ ਰੋਣ ਲੱਗੇ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚ ਗਏ ਅਤੇ ਬੱਚਿਆਂ ਨੂੰ ਲੈ ਗਏ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ ਕਾਫੀ ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ। ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ਅਖਾੜਾ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਪਰਿਵਾਰ ਪੁੱਤ ਦੀ ਲਾਸ਼ ਨੂੰ ਦੇਖ ਕੇ ਸਦਮੇ ‘ਚ ਬੇਹੋਸ਼ ਹੋਣ ਲੱਗੇ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਸਿਰ ਦਾ ਇੱਕ ਹਿੱਸਾ ਵੱਖ ਹੋ ਗਿਆ। ਬੱਚੇ ਦੀ ਹਾਲਤ ਦੇਖ ਕੇ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਪਿੰਡ ਵਾਸੀ ਬੱਚੇ ਦੀ ਮੌਤ ਨੂੰ ਲੈ ਕੇ ਇੰਨੇ ਗੁੱਸੇ ‘ਚ ਆ ਗਏ ਕਿ ਉਨ੍ਹਾਂ ਨੇ ਬੱਸ ਨੂੰ ਅੱਗ ਲਾਉਣ ਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...