ਬੰਗਲਾਦੇਸ਼ ‘ਚ ਚੱਲ ਰਹੀ ਹਿੰਸਾ ਦਰਮਿਆਨ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਕੇ ਆਪਣਾ ਦੇਸ਼ ਛੱਡ ਕੇ ਭਾਰਤ ਪਹੁੰਚ ਗਈ ਹੈ।ਹੁਣ ਇਸ ਸਬੰਧੀ ਲੋਕਾਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਬਿਆਨ ਆ ਰਹੇ ਹਨ। ਇਸ ਮਾਮਲੇ ‘ਚ ਅਦਾਕਾਰ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦਾ ਬਿਆਨ ਵੀ ਸਾਹਮਣੇ ਆਇਆ ਹੈ ਕੰਗਨਾ ਦਾ ਕਹਿਣਾ ਹੈ ਕਿ ਮੁਸਲਿਮ ਦੇਸ਼ਾਂ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।
ਕੰਗਨਾ ਰਣੌਤ ਨੇ X ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- “ਭਾਰਤ ਸਾਡੇ ਆਲੇ-ਦੁਆਲੇ ਦੇ ਸਾਰੇ ਇਸਲਾਮੀ ਗਣਰਾਜਾਂ ਦੀ ਮਾਤ ਭੂਮੀ ਹੈ। ਸਾਨੂੰ ਖੁਸ਼ੀ ਅਤੇ ਮਾਣ ਹੈ ਕਿ ਬੰਗਲਾਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਭਾਰਤ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ, ਪਰ ਉਹ ਸਾਰੇ ਜੋ ਭਾਰਤ ਵਿੱਚ ਰਹਿੰਦੇ ਹਨ ਅਤੇ ਪੁੱਛਦੇ ਰਹਿੰਦੇ ਹਨ ਕਿ ਹਿੰਦੂ ਰਾਸ਼ਟਰ ਕਿਉਂ? ਰਾਮ ਰਾਜ ਕਿਉਂ? ਇਸ ਨਾਲ ਇਹ ਸਪੱਸ਼ਟ ਹੈ ਕਿ ਕਿਉਂ.”
ਉਨ੍ਹਾਂ ਅੱਗੇ ਲਿਖਿਆ ਕਿ “ਮੁਸਲਿਮ ਦੇਸ਼ਾਂ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ, ਇੱਥੋਂ ਤੱਕ ਕਿ ਮੁਸਲਮਾਨ ਵੀ ਨਹੀਂ। ਅਫਗਾਨਿਸਤਾਨ, ਪਾਕਿਸਤਾਨ, ਬੰਗਲਾਦੇਸ਼ ਅਤੇ ਬ੍ਰਿਟੇਨ ਵਿਚ ਜੋ ਵੀ ਹੋ ਰਿਹਾ ਹੈ ਉਹ ਮੰਦਭਾਗਾ ਹੈ। ਅਸੀਂ ਖੁਸ਼ਕਿਸਮਤ ਹਾਂ ਕਿ ਅਸੀਂ ਰਾਮ ਰਾਜ ਵਿੱਚ ਰਹਿ ਰਹੇ ਹਾਂ। ਜੈ ਸ਼੍ਰੀ ਰਾਮ!”
----------- Advertisement -----------
ਸ਼ੇਖ ਹਸੀਨਾ ਦੇ ਬੰਗਲਾਦੇਸ਼ ਛੱਡਣ ‘ਤੇ ਕੰਗਨਾ ਦਾ ਵੱਡਾ ਬਿਆਨ; ਕਿਹਾ -ਮੁਸਲਿਮ ਦੇਸ਼ਾਂ ‘ਚ…
Published on
----------- Advertisement -----------
----------- Advertisement -----------












