September 5, 2026, 3:32 pm
----------- Advertisement -----------
HomeNewsLatest Newsਬਠਿੰਡਾ ਦੇ ਸਰਕਾਰੀ ਸਕੂਲ 'ਚ ਚੋਰੀ; LCD, ਸਿਲੰਡਰ ਸਮੇਤ ਲੱਖਾਂ ਦਾ ਸਾਮਾਨ...

ਬਠਿੰਡਾ ਦੇ ਸਰਕਾਰੀ ਸਕੂਲ ‘ਚ ਚੋਰੀ; LCD, ਸਿਲੰਡਰ ਸਮੇਤ ਲੱਖਾਂ ਦਾ ਸਾਮਾਨ ਲੈ ਗਏ ਚੋਰ

Published on

----------- Advertisement -----------

ਬਠਿੰਡਾ ਜ਼ਿਲ੍ਹੇ ਵਿੱਚ ਚਾਰੋਂ ਇੱਕ ਸਰਕਾਰੀ ਸਕੂਲ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ। ਇਹ ਘਟਨਾ ਧੋਬੀਆਣਾ ਕਾਲੋਨੀ ‘ਚ ਵਾਪਰੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਸਕੂਲ ਦੇ ਕਲਾਸ ਰੂਮ ਵਿੱਚ ਲੱਗੀ ਐਲ.ਸੀ.ਡੀ., ਬੱਚਿਆਂ ਦੇ ਖਾਣ ਪੀਣ ਦੇ ਭਾਂਡੇ, ਗੈਸ ਸਿਲੰਡਰ ਅਤੇ ਅਲਮਾਰੀ ਵਿੱਚ ਰੱਖਿਆ ਕੀਮਤੀ ਸਮਾਨ ਚੋਰੀ ਹੋ ਗਿਆ। ਜਦੋਂ ਸਵੇਰੇ ਵਿਦਿਆਰਥੀਆਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਮੁੱਖ ਅਧਿਆਪਕਾ ਚਰਨਜੀਤ ਕੌਰ ਨੂੰ ਦਿੱਤੀ। ਸਕੂਲ ਦੀ ਮੁੱਖ ਅਧਿਆਪਕਾ ਨੇ ਦੱਸਿਆ ਕਿ ਚੋਰੀ ਦੀ ਘਟਨਾ ਬਾਰੇ ਪਤਾ ਲੱਗਦਿਆਂ ਹੀ ਉਨ੍ਹਾਂ ਇਸ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ।
ਉਨ੍ਹਾਂ ਕਿਹਾ ਕਿ ਫਿਲਹਾਲ ਉਹ ਜਾਂਚ ਕਰ ਰਹੇ ਹਨ ਕਿ ਸਕੂਲ ਵਿੱਚੋਂ ਕੀ-ਕੀ ਚੋਰੀ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਸਕੂਲ ਦਾ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਦੇ ਸਕੂਲ ਵਿੱਚ ਇਹ ਪਹਿਲੀ ਚੋਰੀ ਹੈ। ਇਸ ਚੋਰੀ ਦੀ ਘਟਨਾ ਸਬੰਧੀ ਥਾਣਾ ਸਿਵਲ ਲਾਈਨ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਚੋਰੀ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...