November 13, 2026, 9:12 am
----------- Advertisement -----------
HomeNewsLatest Newsਮੋਗਾ: ਕੈਂਟਰ ਅਤੇ ਬਾਈਕ ਦੀ ਭਿਆਨਕ ਟੱਕਰ 'ਚ ਨੌਜਵਾਨ ਦੀ ਮੌਤ, ਡਿਊਟੀ...

ਮੋਗਾ: ਕੈਂਟਰ ਅਤੇ ਬਾਈਕ ਦੀ ਭਿਆਨਕ ਟੱਕਰ ‘ਚ ਨੌਜਵਾਨ ਦੀ ਮੌਤ, ਡਿਊਟੀ ਤੋਂ ਘਰ ਪਰਤਦੇ ਸਮੇਂ ਵਾਪਰਿਆ ਹਾਦਸਾ

Published on

----------- Advertisement -----------

ਮੋਗਾ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਬਾਈਕ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਸੀਰ ਸਿੰਘ (28) ਵਜੋਂ ਹੋਈ ਹੈ।
ਇਹ ਘਟਨਾ ਜ਼ਿਲ੍ਹੇ ਦੇ ਪਿੰਡ ਰਾਜੇਆਣਾ ਨੇੜੇ ਵਾਪਰੀ। ਜਿੱਥੇ ਜਗਸੀਰ ਮੋਟਰਸਾਈਕਲ ‘ਤੇ ਮੋਗਾ ਤੋਂ ਆਪਣੇ ਪਿੰਡ ਸੇਖਾ ਕਲਾਂ ਨੂੰ ਜਾ ਰਿਹਾ ਸੀ।
ਪਿਤਾ ਜਗਤਾਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਲੜਕਾ ਮੋਗਾ ਪਾਰਸ ਫੈਕਟਰੀ ਵਿੱਚ ਕੰਮ ਕਰਦਾ ਸੀ। ਉਹ ਆਪਣੀ ਡਿਊਟੀ ਤੋਂ ਬਾਈਕ ‘ਤੇ ਪਿੰਡ ਸੇਖਾ ਕਲਾ ਨੂੰ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਰਾਜੇਆਣਾ ਕੋਲ ਪੁੱਜਾ ਤਾਂ ਤੇਜ਼ ਰਫ਼ਤਾਰ ਕੈਂਟਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਜਗਸੀਰ ਨੂੰ ਗੰਭੀਰ ਹਾਲਤ ਵਿੱਚ ਬਾਘਾ ਪੁਰਾਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਡਰਾਈਵਰ ਨੂੰ ਜਲਦ ਹੀ ਫੜ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...