June 8, 2026, 5:21 pm
----------- Advertisement -----------
HomeNewsBreaking Newsਜਲੰਧਰ 'ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...

ਜਲੰਧਰ ‘ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Published on

----------- Advertisement -----------

 

ਜਲੰਧਰ ਜ਼ਿਲ੍ਹੇ ਦੇ ਥਾਣਾ ਨੰਬਰ 8 ਅਧੀਨ ਪੈਂਦੇ ਪਠਾਨਕੋਟ ਚੌਂਕ ਕੋਲ ਇੱਕ ਫਿਲਮੀ ਸਟਾਈਲ ਵਾਂਗ ਬਾਈਕ ਸਵਾਰ ਕਰੀਬ 7-8 ਨੌਜਵਾਨਾਂ ਨੇ ਕਾਲੇ ਰੰਗ ਦੀ ਥਾਰ ਗੱਡੀ ਨੂੰ ਘੇਰ ਲਿਆ। ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਮੁਲਜ਼ਮਾਂ ਨੇ ਜੀਪ ਦੀ ਭੰਨਤੋੜ ਵੀ ਸ਼ੁਰੂ ਕਰ ਦਿੱਤੀ ਅਤੇ ਬਾਅਦ ਵਿੱਚ ਇੱਟਾਂ ਮਾਰ ਕੇ ਸ਼ੀਸ਼ੇ ਤੋੜ ਦਿੱਤੇ।

ਇਸ ਦੌਰਾਨ ਥਾਰ ਦੇ ਅੰਦਰੋਂ ਜਵਾਬੀ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਚੱਲਣ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਪਠਾਨਕੋਟ ਚੌਕ ’ਤੇ ਆਸ-ਪਾਸ ਦੇ ਲੋਕ ਅਤੇ ਟਰੈਫਿਕ ਲਾਈਟ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਉਥੇ ਪੁੱਜ ਗਏ। ਪੁਲੀਸ ਨੂੰ ਉਥੇ ਸਿਰਫ਼ ਇੱਕ ਜ਼ਖ਼ਮੀ ਨੌਜਵਾਨ ਮਿਲਿਆ ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਗੁਆਂਢ ਵਿੱਚ ਰਹਿਣ ਵਾਲੇ ਦੋ ਨੌਜਵਾਨਾਂ ਵੱਲੋਂ ਇਸ ਗੁੰਡਾਗਰਦੀ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਦੁਸ਼ਮਣੀ ਬਹੁਤ ਪੁਰਾਣੀ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਇਸ ਹਮਲੇ ਵਿੱਚ ਥਾਰ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲੀਸ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ। ਪੁਲਸ ਨੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਸਬੰਧੀ ਏਸੀਪੀ ਉੱਤਰੀ ਦਮਨ ਵੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਵਿੱਚ ਦਾਖ਼ਲ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...