April 23, 2026, 11:09 pm
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਫਿਊਚਰ ਟਰਨਿੰਗ ਪੁਆਇੰਟ ਅਬਰੋਡ ਸਟੱਡੀਜ਼਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ...

ਏ.ਡੀ.ਸੀ ਵੱਲੋਂ ਫਿਊਚਰ ਟਰਨਿੰਗ ਪੁਆਇੰਟ ਅਬਰੋਡ ਸਟੱਡੀਜ਼਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਅਗਸਤ 2024 (ਬਲਜੀਤ ਮਰਵਾਹਾ)- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫਿਊਚਰ ਟਰਨਿੰਗ ਪੁਆਇੰਟ ਅਬਰੋਡ ਸਟੱਡੀਜ਼਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫਿਊਚਰ ਟਰਨਿੰਗ ਪੁਆਇੰਟ ਅਬਰੋਡ ਸਟੱਡੀਜ਼਼ ਪ੍ਰਾਇ: ਲਿਮਿ: ਫਰਮ , ਦੁਕਾਨ ਨੰ. 2157, ਸੈਕਟਰ-11, ਨੇੜੇ ਰੁਪਿੰਦਰਾ ਗੈਸ ਏਜੰਸੀ (ਐਚ.ਪੀ.ਗੈਸ), ਵੀ.ਆਈ.ਪੀ. ਮਾਰਕੀਟ, ਅੰਬਾਲਾ-ਚੰਡੀਗੜ੍ਹ ਰੋਡ, ਡੇਰਾਬੱਸੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸੁਖਬੀਰ ਸਿੰਘ (ਡਾਇਰੈਕਟਰ) ਪੁੱਤਰ ਅਜਿੰਦਰ ਸਿੰਘ ਪਿੰਡ-ਮਸਾਨਾ, ਡਾਕਖਾਨਾ ਦੁਧਲਾ, ਤਹਿਸੀਲ, ਥਾਨੇਸਰ, ਜ਼ਿਲ੍ਹਾ ਕੁਰਕਸ਼ੈਤਰ (ਹਰਿਆਣਾ), ਹਾਲ ਵਾਸੀ ਮਕਾਨ ਨੰ: 853, ਮੁਹੱਲਾ ਰੋਣੀ, ਡੇਰਾਬਸੀ, ਜ਼ਿਲ੍ਹਾ ਐਸ.ਏ.ਐਸ.ਨਗਰ। ਸਤਿੰਦਰ ਸਿੰਘ (ਡਾਇਰੈਕਟਰ) ਪੁੱਤਰ ਮਹਿੰਦਰ ਸਿੰਘ ਪਿੰਡ-ਭੋਜਪੁਰ, ਤਹਿਸੀਲ-ਨਿਸੰਗ, ਜ਼ਿਲ੍ਹਾ-ਕਰਨਾਲ (ਹਰਿਆਣਾ) ਅਤੇ ਗੁਰਹਰਸ਼ ਸਿੰਘ ਬੇਦੀ (ਡਾਇਰੈਕਟਰ) ਪੁੱਤਰ ਜਸਬੀਰ ਸਿੰਘ ਬੇਦੀ ਵਾਸੀ ਪਿੰਡ ਸਾਧਪੁਰ ਵੀਰਾਂ, ਜ਼ਿਲ੍ਹਾ-ਪਟਿਆਲਾ ਨੂੰ ਲਾਇਸੰਸ ਨੰ: ਨੰਬਰ 372/ਆਈ.ਸੀ. ਮਿਤੀ 24.12.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ 23.12.2024 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ, ਡੇਰਾਬੱਸੀ ਅਤੇ ਤਹਿਸੀਲਦਾਰ, ਡੇਰਾਬੱਸੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਮਹੀਨਾਵਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ , ਪੱਤਰ ਅਣਡਲਿਵਰਡ ਪ੍ਰਾਪਤ ਹੋਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 372/ਆਈ.ਸੀ. ਮਿਤੀ 24.12.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...