August 9, 2026, 11:21 pm
----------- Advertisement -----------
HomeNewsLatest NewsSGPC ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ...

SGPC ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Published on

----------- Advertisement -----------

ਗੁਰਦਾਸਪੁਰ, 7 ਅਗਸਤ – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ (10 ਅਗਸਤ) ਤੇ ਐਤਵਾਰ (11 ਅਗਸਤ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ, ਚੰਡੀਗੜ੍ਹ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਦੀ ਤਿਆਰੀ ਦੇ ਮੱਦੇਨਜ਼ਰ ਵੋਟਰ ਰਜਿਸਟ੍ਰੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਮਿਤੀ 16 ਸਤੰਬਰ 2024 ਤੱਕ ਦਾ ਵਾਧਾ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਗੁਰਦੁਆਰਾ ਚੋਣ ਹਲਕਿਆਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਪ੍ਰੋਗਰਾਮ ਜਾਰੀ ਹੈ ਅਤੇ ਇਸ ਲਈ 16 ਸਤੰਬਰ 2024 ਤੱਕ ਵੋਟਰਾਂ ਦੀ ਰਜਿਸਟ੍ਰੇਸ਼ਨ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਘਰ ਘਰ ਜਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਰਿਵਾਈਜਿੰਗ ਅਥਾਰਿਟੀ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਉਹ ਸ਼ਨੀਵਾਰ (10 ਅਗਸਤ) ਤੇ ਐਤਵਾਰ (11 ਅਗਸਤ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਤਾਂ ਜੋ ਇਨ੍ਹਾਂ ਕੈਂਪਾਂ ਵਿੱਚ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...