August 2, 2026, 8:53 am
----------- Advertisement -----------
HomeNewsBreaking Newsਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ...

ਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜਿਆਂ ਸਮੇਤ  86 ਵਿਅਕਤੀ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 7 ਅਗਸਤ: (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਥਾਵਾਂ, ’ਤੇ ਇੱਕ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)- ‘ਈਗਲ-5’ ਚਲਾਇਆ।

  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ’ਤੇ ਚਲਾਇਆ ਗਿਆ। ਇਸ ਦੌਰਾਨ ਰੇਂਜ ਅਧਿਕਾਰੀਆਂ ਅਤੇ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ’ਤੇ ਇਸ ਵਿਸ਼ੇਸ਼ ਕਾਰਵਾਈ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

  ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ- ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਨੂੰ ਲਾਗੂ ਕੀਤਾ ਹੈ। ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਸਾਰੇ ਕੇਸਾਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

  ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਕਿ ਰਾਜ ਪੱਧਰ ’ਤੇ ਆਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਨਸ਼ਿਆਂ ਦੇ ਹੌਟਸਪੌਟਸ ਦੀ ਪਛਾਣ ਕਰਕੇ ਸੁਚੱਜੇ ਢੰਗ ਨਾਲ  ਅਪਰੇਸ਼ਨ ਨੂੰ ਨੇਪਰੇ ਚੜ੍ਹਾਉਣ ਸਬੰਧੀ ਯੋਜਨਾ ਬਣਾਉਣ ਅਤੇ  ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਅਜਿਹੇ ਖੇਤਰਾਂ ’ਤੇ ਛਾਪੇਮਾਰੀ ਕਰਨ, ਜੋ ਨਸ਼ਾ ਤਸਕਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣੇ ਬਣ ਚੁੱਕੇ ਹਨ।

  ਉਨ੍ਹਾਂ ਦੱਸਿਆ ਕਿ 4000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 518 ਤੋਂ ਵੱਧ ਪੁਲਿਸ ਟੀਮਾਂ, ਨੇ 512 ਨਸ਼ਿਆਂ ਦੇ ਹੌਟਸਪੌਟਸ ’ਤੇ ਇਸ ਅਪਰੇਸ਼ਨ ਨੂੰ ਅੰਜਾਮ ਦਿੱਤਾ । ਇਸ ਦੌਰਾਨ ਨਸ਼ਿਆਂ ਦੇ ਹੌਟਸਪੌਟਸ ’ਤੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਾਲੀਆਂ ਥਾਵਾਂ ’ਤੇ 419 ਮਜ਼ਬੂਤ ਨਾਕੇ ਵੀ ਲਗਾਏ ਗਏ।

  ਅਪਰੇਸ਼ਨ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 82 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 61 ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ 3741 ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਉਨ੍ਹਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਤੋਂ ਇਲਾਵਾ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

  ਉਨ੍ਹਾਂ ਦੱਸਿਆ ਕਿ ਇਸ ਵੱਡੇ ਅਪ੍ਰੇਸ਼ਨ ਦੌਰਾਨ 270 ਗ੍ਰਾਮ ਹੈਰੋਇਨ, 15210 ਰੁਪਏ ਦੀ ਡਰੱਗ ਮਨੀ, 74 ਕਿਲੋ ਭੁੱਕੀ, 2 ਕਿਲੋ ਗਾਂਜਾ, 1868 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...