September 4, 2026, 3:07 pm
----------- Advertisement -----------
HomeNewsBreaking Newsਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਹਾਇਕ ਖੁਰਾਕ ਸਪਲਾਈ ਅਫਸਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਹਾਇਕ ਖੁਰਾਕ ਸਪਲਾਈ ਅਫਸਰ ਗ੍ਰਿਫ਼ਤਾਰ

Published on

----------- Advertisement -----------

7 ਅਗਸਤ 2024 (ਬਲਜੀਤ ਮਰਵਾਹਾ)  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਰਨਤਾਰਨ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐਫ.ਐਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਾਰਚ 2024 ਤੋਂ ਫਰਾਰ ਸੀ।

ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਣਕ ਦੇ ਸਟਾਕ ਵਿੱਚ ਹੇਰਾਫੇਰੀ ਦੇ ਇੱਕ ਕੇਸ ਵਿੱਚ ਤਫ਼ਤੀਸ਼ ਦੌਰਾਨ ਜੁਟਾਏ ਗਏ ਸਬੂਤਾਂ ਅਤੇ ਉਸਦੇ ਸਹਿ-ਮੁਲਜ਼ਮ ਦੇ ਬਿਆਨਾਂ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਉਸ ਨੇ ਹੋਰਨਾਂ ਮੁਲਜ਼ਮਾਂ ਨਾਲ ਮਿਲ ਕੇ ਕਣਕ ਦਾ 1 ਕਰੋੜ 25 ਲੱਖ ਰੁਪਏ ਦਾ ਸਰਕਾਰੀ ਸਟਾਕ ਧੋਖੇ ਨਾਲ ਵੇਚ ਦਿੱਤਾ ਸੀ।

ਦੱਸਣਯੋਗ ਹੈ ਕਿ ਉਕਤ ਮੁਲਜ਼ਮ ਏ.ਐਫ.ਐਸ.ਓ. ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਉਪਰੰਤ ਬਿਊਰੋ ਨੂੰ ਉਸਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵਿਖੇ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...