June 10, 2026, 3:18 pm
----------- Advertisement -----------
HomeNewsBreaking Newsਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖਤੀ ਜਾਰੀ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖਤੀ ਜਾਰੀ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਗਸਤ, 2024: (ਬਲਜੀਤ ਮਰਵਾਹਾ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਅੱਜ ਸਮੇਤ ਪਿਛਲੇ 9 ਦਿਨਾਂ ਚ 417 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ‘ਤੇ ਚਲਾਣ ਕੀਤੇ ਜਾ ਚੁੱਕੇ ਹਨ।

        ਸਿਵਲ ਸਰਜਨ, ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਘਰਾਂ ਵਿੱਚ ਸਰਵੇਖਣ ਕਰ ਰਹੀਆ ਹਨ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜੈਕ ਰਿਹਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ, ਉਸ ਨੂੰ ਡੋਲ ਦਿੱਤਾ ਜਾਵੇ ਅਤੇ ਹਰ ਸ਼ੁਰਕਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਵੇ।

     ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ  ਤੋਂ  ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ  ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ  ਲਾਰਵਾ ਮਿਲਦਾ ਹੈ। ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਕਲ੍ਹ 21 ਅਤੇ ਅੱਜ 13 ਚਲਾਣ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...