July 4, 2026, 10:15 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ...

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ

Published on

----------- Advertisement -----------

ਚੰਡੀਗੜ੍ਹ, 8 ਅਗਸਤ (ਬਲਜੀਤ ਮਰਵਾਹਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰੰਸਥਾਵਾਂ- ਜਿਨ੍ਹਾਂ ਵਿਚ ਬੈਂਕਾਂ , ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਅਪਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਿਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀਆਂ ਨੂੰ ਸੁਰੱਖਿਆ ਗਾਰਡਾਂ ਦੀ ਤੈਨਾਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਜਿਹੇ ਸੰਵੇਦਨਸ਼ੀਲ ਅਦਾਰਿਆਂ ਵਿਖੇ ਅਲਾਰਮ ਅਤੇ ਸੀਸੀਟੀਵੀ ਕੈਮਰੇ ਲਗਾਉਣ/ ਕਾਰਜਸ਼ੀਲ ਬਣਾਉਣ ਨੂੰ ਯਕੀਨੀ ਬਣਾਏ ਜਾਣ ਸਬੰਧੀ ਵੀ ਨਿਰਦੇਸ਼ ਦਿੱਤੇ ਗਏ ਸਨ ।

ਉਨ੍ਹਾਂ ਦੱਸਿਆ ਕਿ ਇਹ ਅਪਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ, ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 500 ਤੋਂ ਵੱਧ ਪੁਲਿਸ ਪਾਰਟੀਆਂ , ਨੇ ਐਸ.ਪੀ./ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 3826 ਵਿੱਤੀ ਸੰਸਥਾਂਵਾਂ- ਜਿਨ੍ਹਾਂ ਵਿੱਚ 2516 ਬੈਂਕਾਂ, 389 ਐਨ.ਬੀ.ਐਫ.ਸੀ. ,360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰ ਸ਼ਾਮਲ ਹਨ, ਦੀ ਚੈਕਿੰਗ ਕੀਤੀ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਉਦੇਸ਼ ਵਿੱਤੀ ਸੰਸਥਾਵਾਂ , ਜੋ ਕਿ ਆਮ ਤੌਰ ’ਤੇ ਸਮਾਜ ਵਿਰੋਧੀ ਅਨਸਰਾਂ ਦੇ ਨਿਸ਼ਾਨੇ ਹੁੰਦੀਆ ਹਨ, ਵਿਖੇ ਢੁਕਵੀਂ ਮੁਸਤੈਦੀ ਤੇ ਪੂਰਨ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਸਾਰੀਆਂ ਟੀਮਾਂ ਨੂੰ ਕਿਹਾ ਗਿਆ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਆਮ ਲੋਕਾਂ ਨਾਲ ਬਾ-ਹਲੀਮੀ ਪੇਸ਼ ਆਉਣ ਅਤੇ ਲੋਕਾਂ ਦੀ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ।
ਇਸ ਦੌਰਾਨ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਇਰਦ-ਗਿਰਦ ਘੁੰਮਦੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਵੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...