June 7, 2026, 6:19 pm
----------- Advertisement -----------
HomeNewsBreaking News15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ ਵਿਜੀਲੈਂਸ ਬਿਊਰੋ...

15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ ਵਿਜੀਲੈਂਸ ਬਿਊਰੋ ਨੇ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ

Published on

----------- Advertisement -----------

ਚੰਡੀਗੜ੍ਹ, 8 ਅਗਸਤ, 2024 – (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਭੂਰਾ ਕੋਹਨਾ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਤਾਇਨਾਤ ਸਹਿਕਾਰਤਾ ਇੰਸਪੈਕਟਰ ਗੁਰਿੰਦਰ ਸਿੰਘ ਕੋਲੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ ਹੈ। ਇਸ ਕਰਮਚਾਰੀ ਨੂੰ ਬੀਤੇ ਦਿਨ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਉਕਤ ਮੁਲਜ਼ਮ ਦੀ ਜਾਮਾ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ 1,90,000 ਰੁਪਏ ਬਰਾਮਦ ਕੀਤੇ ਗਏ ਸਨ ਪਰ ਉਹ ਉਕਤ ਰਕਮ ਦੇ ਸਰੋਤ ਨੂੰ ਜਾਇਜ਼ ਨਹੀਂ ਠਹਿਰਾ ਸਕਿਆ।

ਜ਼ਿਕਰਯੋਗ ਹੈ ਕਿ ਉਕਤ ਇੰਸਪੈਕਟਰ ਨੇ ਸ਼ਿਕਾਇਤਕਰਤਾ ਵਰਿੰਦਰ ਸਿੰਘ ਵਾਸੀ ਤਰਨਤਾਰਨ ਤੋਂ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਕਾਰਨ ਭੰਗ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮੁਲਜ਼ਮ ਨੇ ਇਸ ਸਬੰਧੀ ਜਲੰਧਰ ਵਿਖੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਇਸ ਕੰਮ ਲਈ ਮਿਲਣ ਦੇ ਬਹਾਨੇ 15 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ ਸੀ।

ਇਸ ਸਬੰਧੀ ਉਸਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...