November 13, 2026, 6:18 pm
----------- Advertisement -----------
HomeNewsBreaking Newsਸੜਕ ਕਿਨਾਰੇ ਖੜ੍ਹੇ ਟਰੱਕ 'ਚ ਵੱਜੀ ਕਾਰ, ਪੁਲਿਸ ਮੁਲਾਜ਼ਮ ਕਾਰ ਸਵਾਰ ਦੀ...

ਸੜਕ ਕਿਨਾਰੇ ਖੜ੍ਹੇ ਟਰੱਕ ‘ਚ ਵੱਜੀ ਕਾਰ, ਪੁਲਿਸ ਮੁਲਾਜ਼ਮ ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ

Published on

----------- Advertisement -----------
  • ਜੋਬਨ ਪ੍ਰੀਤ ਸਿੰਘ ਦੀ ਕੁਝ ਦਿਨਾਂ ਬਾਅਦ ਅਮਰੀਕਾ ਜਾਣ ਦੀ ਸੀ ਤਿਆਰੀ

ਅੰਮ੍ਰਿਤਸਰ, 9 ਅਗਸਤ 2024 – ਅੰਮ੍ਰਿਤਸਰ ‘ਚ ਵੀਰਵਾਰ ਰਾਤ ਨੂੰ ਇਕ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸੇ ‘ਚ ਮਹਿੰਦਰਾ ਸਕਾਰਪੀਓ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦਾ ਡਰਾਈਵਰ ਪੁਲਿਸ ਮੁਲਾਜ਼ਮ ਸੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਬਾਈਪਾਸ ਜਾਮ ਕਰਕੇ ਪ੍ਰਦਰਸ਼ਨ ਕੀਤਾ। ਦੋਸ਼ ਹੈ ਕਿ ਸੜਕ ਕਿਨਾਰੇ ਵਾਹਨ ਖੜ੍ਹੇ ਕੀਤੇ ਜਾਂਦੇ ਹਨ, ਜਿਸ ਕਾਰਨ ਇੱਥੇ ਹਾਦਸੇ ਵਾਪਰਦੇ ਹਨ।

ਇਹ ਹਾਦਸਾ ਅੰਮ੍ਰਿਤਸਰ ਬਾਈਪਾਸ ‘ਤੇ ਸਥਿਤ ਖੰਨਾ ਪੇਪਰ ਮਿੱਲ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਜੋਬਨ ਪ੍ਰੀਤ ਸਿੰਘ (22) ਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ। ਜੋਬਨ ਵੇਰਕਾ ਬਾਈਪਾਸ ਤੋਂ ਆ ਰਿਹਾ ਸੀ। ਇਸੇ ਦੌਰਾਨ ਖੰਨਾ ਪੇਪਰ ਮਿੱਲ ਨੇੜੇ ਮੋੜ ਕੱਟਦੇ ਸਮੇਂ ਕਾਰ ਇੱਕ ਪੱਥਰ ਨਾਲ ਟਕਰਾ ਕੇ ਪਲਟ ਗਈ ਅਤੇ ਸਾਹਮਣੇ ਖੜ੍ਹੇ ਟਰੱਕ ਨਾਲ ਟਕਰਾ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਨਾਜਾਇਜ਼ ਤੌਰ ‘ਤੇ ਖੜ੍ਹੇ ਟਰੱਕ ਕਾਰਨ ਵਾਪਰਿਆ। ਇਸ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਹਾਦਸੇ ਤੋਂ ਬਾਅਦ ਪੁਲਸ ਨੇ ਲੋਕਾਂ ਦੀ ਮਦਦ ਨਾਲ ਜੋਬਨ ਨੂੰ ਕਾਰ ‘ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਜੋਬਨ ਡੇਢ ਮਹੀਨੇ ਬਾਅਦ ਅਮਰੀਕਾ ਜਾ ਰਿਹਾ ਸੀ ਅਤੇ ਪੂਰਾ ਪਰਿਵਾਰ ਉਸ ਦੇ ਜਾਣ ਦੀਆਂ ਤਿਆਰੀਆਂ ਕਰ ਰਿਹਾ ਸੀ।

ਹਾਦਸੇ ਤੋਂ ਬਾਅਦ ਨਜ਼ਦੀਕੀ ਪਾਮ ਗਾਰਡਨ ਕਲੋਨੀ ਦੇ ਲੋਕਾਂ ਨੇ ਮੌਕੇ ‘ਤੇ ਹੰਗਾਮਾ ਕਰ ਦਿੱਤਾ। ਲੋਕਾਂ ਨੇ ਦੱਸਿਆ ਕਿ ਕਈ ਵਾਰ ਟਰੱਕਾਂ ਨੂੰ ਨਾਜਾਇਜ਼ ਤੌਰ ’ਤੇ ਪਾਰਕ ਕੀਤੇ ਜਾਣ ਦੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਪਰ ਸਮੱਸਿਆ ਦਾ ਹੱਲ ਨਹੀਂ ਹੋਇਆ। ਇਲਾਕਾ ਨਿਵਾਸੀ ਅਜੈ ਕੁਮਾਰ ਅਨੁਸਾਰ ਇਹ ਰਸਤਾ ਕੌਮੀ ਮਾਰਗ ਹੈ। ਇਹ ਰਸਤਾ ਅਟਾਰੀ ਬਾਰਡਰ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਾਂਦਾ ਹੈ। ਪਰ ਇੱਥੇ ਅਣਅਧਿਕਾਰਤ ਟਰੱਕ ਖੜ੍ਹੇ ਹਨ ਜੋ ਹਾਦਸਿਆਂ ਨੂੰ ਸੱਦਾ ਦਿੰਦੇ ਹਨ।

ਇਸ ਸਮੱਸਿਆ ਬਾਰੇ ਉੱਚ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਪਰ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ। ਇੱਥੋਂ ਤੱਕ ਕਿ ਟਰੈਫਿਕ ਪੁਲੀਸ ਵੀ ਇਸ ਮਾਮਲੇ ਨੂੰ ਹੱਲ ਨਹੀਂ ਕਰਦੀ। ਜਿਸ ਕਾਰਨ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਰਹੇ ਹਨ।

ਸਥਾਨਕ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਫਰਾਰ ਹੋਏ ਟਰੱਕ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਅੰਮ੍ਰਿਤਸਰ ਬਾਈਪਾਸ ਅਤੇ ਆਸਪਾਸ ਦੇ ਇਲਾਕੇ ਦੇ ਸੀਸੀਟੀਵੀ ਦੇਖ ਰਹੀ ਹੈ ਤਾਂ ਜੋ ਟਰੱਕ ਦੀ ਪਛਾਣ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...