September 7, 2026, 12:27 am
----------- Advertisement -----------
HomeNewsLatest Newsਡੀ.ਸੀ. ਵਿਨੀਤ ਕੁਮਾਰ ਨੇ ਸੁਤੰਤਰਤਾ ਦਿਵਸ ਦੀਆਂ ਡਿਊਟੀਆਂ ਪੂਰੀਆਂ ਤਨਦੇਹੀ ਨਾਲ ਨਿਭਾਉਣ...

ਡੀ.ਸੀ. ਵਿਨੀਤ ਕੁਮਾਰ ਨੇ ਸੁਤੰਤਰਤਾ ਦਿਵਸ ਦੀਆਂ ਡਿਊਟੀਆਂ ਪੂਰੀਆਂ ਤਨਦੇਹੀ ਨਾਲ ਨਿਭਾਉਣ ਦੇ ਕੀਤੇ ਹੁਕਮ ਜਾਰੀ

Published on

----------- Advertisement -----------

ਫਰੀਦਕੋਟ 9 ਅਗਸਤ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਸੁਤੰਤਰਤਾ ਦਿਵਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਵਿਭਾਗ ਨੂੰ ਖਾਸ ਤੌਰ ਤੇ ਸੁਚੇਤ ਹੋ ਕੇ ਬਿਨਾਂ ਕਿਸੇ ਅਣਗਹਿਲੀ ਦੇ ਡਿਊਟੀਆਂ ਨਿਭਾਉਣ ਦੇ ਹੁਕਮ ਜਾਰੀ ਕੀਤੇ।

ਸਿਵਲ ਪ੍ਰਸ਼ਾਸ਼ਨ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੁਤੰਤਰਤਾ ਦਿਵਸ ਨਹਿਰੂ ਸਟੇਡੀਅਮ ਵਿਖੇ ਪੂਰੀ ਧੂਮ ਧਾਮ ਅਤੇ ਸ਼ਾਨ ਨਾਲ ਮਨਾਇਆ ਜਾਵੇਗਾ।

ਪਿਛਲੀ ਵਾਰ ਦੇ ਹੋਏ ਸਮਾਰੋਹ ਦੌਰਾਨ ਪਾਰਕਿੰਗ, ਰਿਫਰੈਸ਼ਮੈਟ, ਪ੍ਰੈਸ ਗੈਲਰੀ ਅਤੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਮੌਕੇ ਹੋਈਆਂ ਊਣਤਾਈਆਂ ਨੂੰ ਦੂਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰਾ ਦਿਵਸ ਅਤੇ ਸੁਤੰਤਰਤਾ ਦਿਵਸ ਦੋ ਰਾਸ਼ਟਰੀ ਪਰਵ ਪੂਰੇ ਭਾਰਤ ਵਿੱਚ ਮਨਾਏ ਜਾਂਦੇ ਹਨ, ਜਿਸ ਲਈ ਆਪਾਂ ਸਾਰਿਆਂ ਨੂੰ ਰਲ ਕੇ ਪੂਰੇ ਤਨ-ਮਨ ਨਾਲ ਸਹੀ ਤਰੀਕੇ ਨਾਲ ਡਿਊਟੀਆਂ ਨਿਭਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਵਾਰ ਸੁਤੰਤਰਤਾ ਦਿਵਸ ਦੇ ਪਰਵ ਵਿੱਚ ਸ਼ਮੂਲੀਅਤ ਕਰਨ।

ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਵਿੱਚ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਮੁੱਖ ਚੌਂਕ ਅਤੇ ਨਹਿਰੂ ਸਟੇਡੀਅਮ ਨੂੰ ਜਾਂਦੇ ਰਸਤਿਆਂ ਦੀ ਸਜਾਵਟ ਵਿੱਚ ਕੋਈ ਕਮੀ ਨਾ ਛੱਡੀ ਜਾਵੇ।

ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਕਿਹਾ ਕਿ ਪ੍ਰੋਗਰਾਮ ਤੋਂ ਪਹਿਲਾਂ ਜਾ ਬਾਅਦ ਵਿੱਚ ਨਹਿਰੂ ਸਟੇਡੀਅਮ ਤੋਂ ਬਾਹਰ ਸੜਕ ਤੇ ਟਰੈਫਿਕ ਦਾ ਸੁਚਾਰੂ ਢੰਗ ਨਾਲ ਚਲਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਬਾਰਿਸ਼ ਦੇ ਮੱਦੇਨਜ਼ਰ ਪ੍ਰੋਗਰਾਮ ਦਾ ਸਥਾਨ ਤਬਦੀਲ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਬਹੁਤ ਭਾਰੀ ਬਾਰਿਸ਼ ਹੁੰਦੀ ਹੈ ਤਾਂ ਪ੍ਰੋਗਰਾਮ ਨੂੰ ਸੀਮਤ ਸਮੇਂ ਵਿੱਚ ਸਮਾਪਤ ਕਰਨ ਦੀ ਕੋਸ਼ਿਸ ਕੀਤੀ ਜਾਵੇਗੀ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ. ਜੈਤੋ ਪਰਲੀਨ ਕੌਰ, ਜੇ.ਏ ਤੁਸ਼ਿਤਾ ਗੁਲਾਟੀ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...