ਮੋਗਾ ਜ਼ਿਲ੍ਹੇ ਦੇ ਦੁੱਨੇਕੇ ਨੇੜੇ ਪਸ਼ੂ ਨਾਲ ਬਾਈਕ ਦੀ ਟੱਕਰ ਹੋਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਰੀਬ ਢਾਈ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਗੁਆਂਢੀ ਜਗਤਾਰ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਦਾ ਰਹਿਣ ਵਾਲਾ ਰਵਿੰਦਰ ਕੁਮਾਰ ਆਪਣੇ ਰਿਸ਼ਤੇਦਾਰ ਨਾਲ ਮੋਟਰਸਾਈਕਲ ’ਤੇ ਘੱਲਕਲਾਂ ਗਿਆ ਸੀ।
ਜਦੋਂ ਉਹ ਦੁੱਨੇਕੇ ਨੇੜੇ ਪਹੁੰਚਿਆ ਤਾਂ ਬਾਈਕ ਅੱਗੇ ਬੇਸਹਾਰਾ ਪਸ਼ੂ ਆ ਗਿਆ। ਜਿਸ ਕਾਰਨ ਉਹ ਬਾਈਕ ਤੋਂ ਡਿੱਗ ਗਿਆ ਅਤੇ ਸਵਾਰ ਰਵਿੰਦਰ ਕੁਮਾਰ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਸ ਦਾ ਰਿਸ਼ਤੇਦਾਰ ਜ਼ਖ਼ਮੀ ਹੋ ਗਿਆ। ਉਸ ਨੇ ਦੱਸਿਆ ਕਿ ਰਵਿੰਦਰ ਕੁਮਾਰ ਕਰੀਬ ਢਾਈ ਮਹੀਨੇ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਅਤੇ ਹੁਣ ਉਸ ਨੇ ਵਾਪਸ ਦੁਬਈ ਜਾਣਾ ਸੀ। ਉਸ ਦੇ ਦੋ ਛੋਟੇ ਬੱਚੇ ਹਨ, ਜਿਨ੍ਹਾਂ ਵਿਚ ਬੇਟਾ 4 ਸਾਲ ਅਤੇ ਬੇਟੀ 8 ਸਾਲ ਦੀ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।











