October 28, 2026, 5:57 pm
----------- Advertisement -----------
HomeNewsLatest Newsਅਮਰੀਕਾ 'ਚ ਸੜਕ ਹਾਦਸੇ ਦੌਰਾਨ ਦੋ ਭਰਾਵਾਂ ਦੀ ਹੋਈ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਦੋ ਭਰਾਵਾਂ ਦੀ ਹੋਈ ਮੌਤ

Published on

----------- Advertisement -----------

ਅਮਰੀਕਾ ‘ਚ ਭਿਆਨਕ ਹਾਦਸਾ ਵਾਪਰਿਆ। ਸੜਕ ਹਾਦਸੇ ਦੌਰਾਨ ਦੋ ਭਰਾਵਾਂ ਦੀ ਮੌਤ ਹੋ ਗਈ। ਕਰੀਬ ਢਾਈ ਸਾਲ ਪਹਿਲਾਂ ਹਰਿਆਣਾ ਦੇ ਯਮੁਨਾਨਗਰ ਦੇ ਰਾਦੌਰ ਕਸਬੇ ਦੇ ਪਿੰਡ ਹੜਤਾਨ ਤੋਂ ਕੈਨੇਡਾ ਵਿਖੇ ਪੜ੍ਹਨ ਲਈ ਗਏ ਦੋ ਚਚੇਰੇ ਭਰਾਵਾਂ ਦੀ ਅਮਰੀਕਾ ਵਿਚ ਟਰੱਕ ਹਾਦਸੇ ‘ਚ ਜ਼ਿੰਦਾ ਸੜ ਜਾਣ ਨਾਲ ਮੌਤ ਹੋ ਗਈ। ਦੋਵੇਂ ਚਚੇਰੇ ਭਰਾ ਟਰੱਕ ਦੇ ਅੰਦਰ ਜ਼ਿੰਦਾ ਸੜ ਗਏ। ਰਾਦੌਰ ਦੇ ਪਿੰਡ ਹੜਤਾਨ ਦੇ ਵਾਸੀ ਅਤੇ ਪੰਚਾਇਤੀ ਵਿਭਾਗ ਵਿੱਚ ਬਤੌਰ ਜੇ.ਈ ਕੰਮ ਕਰਦੇ ਤਰਸੇਮ ਕੁਮਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਚਚੇਰਾ ਭਰਾ ਰੋਹਿਤ ਉਰਫ ਲਵੀ ਪਾਲ (23) ਪੁੱਤਰ ਅਜਮੇਰ ਸਿੰਘ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਵਿੱਚ ਪੜ੍ਹਨ ਗਿਆ ਸੀ ਅਤੇ ਡੇਢ ਸਾਲ ਪਹਿਲਾਂ ਉਸ ਦਾ ਭਤੀਜਾ ਪ੍ਰਿੰਸ ਕੁਮਾਰ (23) ਪੁੱਤਰ ਲਾਭ ਸਿੰਘ ਇਸੇ ਸ਼ਹਿਰ ਵਿੱਚ ਪੜ੍ਹਨ ਗਿਆ ਸੀ।

ਪੜ੍ਹਾਈ ਪੂਰੀ ਕਰਨ ਤੋਂ ਬਾਅਦ ਦੋਵੇਂ ਵਰਕ ਪਰਮਿਟ ‘ਤੇ ਟਰੱਕ ਡਰਾਈਵਰ ਵਜੋਂ ਕੰਮ ਕਰ ਰਹੇ ਸਨ। ਇਹ ਦੋਵੇਂ ਕੈਨੇਡਾ ਤੋਂ ਟਰੱਕ ਵਿਚ ਅਮਰੀਕਾ ਗਏ ਸਨ। ਇਸ ਦੌਰਾਨ ਜਦੋਂ ਉਹ ਕੈਨੇਡਾ ਤੋਂ ਅਮਰੀਕਾ ਵਾਪਸ ਮਾਲ ਲੈ ਕੇ ਆ ਰਿਹਾ ਸੀ ਤਾਂ ਸੜਕ ‘ਤੇ ਖੜ੍ਹੇ ਟਰੱਕ ਨਾਲ ਉਸ ਦਾ ਟਰੱਕ ਟਕਰਾ ਗਿਆ। ਜਿਸ ਕਾਰਨ ਉਸ ਦੇ ਟਰੱਕ ਦੀ ਡੀਜ਼ਲ ਟੈਂਕੀ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪ੍ਰਿੰਸ ਅਤੇ ਰੋਹਿਤ ਜ਼ਿੰਦਾ ਸੜ ਗਏ। ਅਮਰੀਕਾ ਦੇ ਸਮੇਂ ਮੁਤਾਬਕ ਇਹ ਟਰੱਕ ਹਾਦਸਾ 7 ਜੁਲਾਈ ਨੂੰ ਦੁਪਹਿਰ 3:19 ਵਜੇ ਵਾਪਰਿਆ। ਮ੍ਰਿਤਕ ਰੋਹਿਤ ਦੇ ਪਿਤਾ ਅਜਮੇਰ ਸਿੰਘ ਅਤੇ ਮਾਂ ਜਸਵਿੰਦਰ ਦੋਵਾਂ ਨੂੰ ਮਿਲਣ ਲਈ 23 ਜੁਲਾਈ ਨੂੰ ਕੈਨੇਡਾ ਗਏ ਸਨ, ਜੋ ਇਸ ਸਮੇਂ ਕੈਨੇਡਾ ਵਿੱਚ ਹਨ। ਅੱਗ ਨਾਲ ਜ਼ਿੰਦਾ ਸੜ ਗਏ ਨੌਜਵਾਨਾਂ ਦੀਆਂ ਲਾਸ਼ਾਂ ਬੁਰੀ ਤਰ੍ਹਾਂ ਸੜ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...