November 13, 2026, 2:17 am
----------- Advertisement -----------
HomeNewsBreaking Newsਤਿਹਾੜ ਜੇਲ੍ਹ ਤੋਂ ਰਿਹਾਅ ਹੁੰਦਿਆਂ ਹੀ ਮਨੀਸ਼ ਸਿਸੋਦੀਆ ਨੇ ਦਿੱਤਾ ਵੱਡਾ ਬਿਆਨ,...

ਤਿਹਾੜ ਜੇਲ੍ਹ ਤੋਂ ਰਿਹਾਅ ਹੁੰਦਿਆਂ ਹੀ ਮਨੀਸ਼ ਸਿਸੋਦੀਆ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

Published on

----------- Advertisement -----------

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਕਰੀਬ 17 ਮਹੀਨਿਆਂ ਬਾਅਦ ਉਹ ਜੇਲ੍ਹ ਤੋਂ ਰਿਹਾਅ ਹੋਏ ਹਨ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ।
ਤਿਹਾੜ ਦੇ ਬਾਹਰ ‘ਆਪ’ ਨੇਤਾਵਾਂ ਅਤੇ ਵਰਕਰਾਂ ਦੀ ਭੀੜ ਇਕੱਠੀ ਹੋ ਗਈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਲੋਕਾਂ ਨੇ ਮਨੀਸ਼ ਸਿਸੋਦੀਆ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਵਾਗਤ ਲਈ ਇਕੱਠੇ ਹੋਏ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਸਵੇਰੇ ਇਹ ਹੁਕਮ ਆਇਆ ਹੈ ਤਾਂ ਮੇਰਾ ਰੋਮ ਰੋਮ ਬਾਬਾ ਸਾਹਿਬ ਦਾ ਰਿਣੀ ਮਹਿਸੂਸ ਕਰ ਰਿਹਾ ਹੈ। ਮੈਨੂੰ ਸਮਝ ਨਹੀਂ ਆ ਰਿਹਾ ਕਿ ਮੈਂ ਬਾਬਾ ਸਾਹਿਬ ਦਾ ਇਹ ਕਰਜ਼ਾ ਕਿਵੇਂ ਮੋੜਾਂਗਾ। ਉਸ ਸਮੇਂ ਉਨ੍ਹਾਂ ਤੈਅ ਕੀਤਾ ਸੀ ਕਿ ਭਵਿੱਖ ਵਿੱਚ ਜੇਕਰ ਕੋਈ ਤਾਨਾਸ਼ਾਹੀ ਸਰਕਾਰ ਆ ਕੇ ਬੇਕਸੂਰ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਦੀ ਹੈ ਤਾਂ ਸੰਵਿਧਾਨ ਉਸ ਦੀ ਰਾਖੀ ਕਰੇਗਾ।
ਆਪ’ ਆਗੂ ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਉਹ ਲੋਕਾਂ ਦੇ ਪਿਆਰ, ਪ੍ਰਮਾਤਮਾ ਦੇ ਆਸ਼ੀਰਵਾਦ ਅਤੇ ਸੱਚਾਈ ਦੀ ਸ਼ਕਤੀ ਕਾਰਨ ਜੇਲ੍ਹ ਤੋਂ ਬਾਹਰ ਆਏ ਹਨ। ਸਭ ਤੋਂ ਵੱਡੀ ਗੱਲ ਬਾਬਾ ਸਾਹਿਬ ਦਾ ਸੁਪਨਾ ਹੈ ਕਿ ਜੇਕਰ ਕੋਈ ਤਾਨਾਸ਼ਾਹ ਸਰਕਾਰ ਸੱਤਾ ਵਿੱਚ ਆ ਕੇ ਤਾਨਾਸ਼ਾਹੀ ਕਾਨੂੰਨ ਬਣਾਵੇ ਅਤੇ ਵਿਰੋਧੀ ਨੇਤਾਵਾਂ ਨੂੰ ਸਲਾਖਾਂ ਪਿੱਛੇ ਸੁੱਟ ਦੇਵੇ ਤਾਂ ਇਸ ਦੇਸ਼ ਦਾ ਸੰਵਿਧਾਨ ਉਨ੍ਹਾਂ ਦੀ ਰੱਖਿਆ ਕਰੇਗਾ। ਉਹ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਸੰਵਿਧਾਨ ਦੀ ਉਸੇ ਤਾਕਤ ਨਾਲ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਵਿੱਚੋਂ ਬਾਹਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...