August 2, 2026, 3:56 am
----------- Advertisement -----------
HomeNewsLatest Newsਵਿਨੇਸ਼ ਫੋਗਾਟ ਦੇ ਹੱਕ 'ਚ ਆਏ ਸਚਿਨ ਤੇਂਦੁਲਕਰ; ਕਿਹਾ- "ਵਿਨੇਸ਼ ਸਿਲਵਰ ਦੀ...

ਵਿਨੇਸ਼ ਫੋਗਾਟ ਦੇ ਹੱਕ ‘ਚ ਆਏ ਸਚਿਨ ਤੇਂਦੁਲਕਰ; ਕਿਹਾ- “ਵਿਨੇਸ਼ ਸਿਲਵਰ ਦੀ ਹੱਕਦਾਰ ਹੈ”

Published on

----------- Advertisement -----------

ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਜ਼ਿਆਦਾ ਭਾਰ ਕਾਰਨ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਦਾ ਸਮਰਥਨ ਕੀਤਾ ਹੈ। ਤੇਂਦੁਲਕਰ ਨੇ ਸ਼ੁੱਕਰਵਾਰ ਨੂੰ ਇੱਕ ਇੰਸਟਾ ਪੋਸਟ ਵਿੱਚ ਲਿਖਿਆ – “ਵਿਨੇਸ਼ ਸਿਲਵਰ ਦੀ ਹੱਕਦਾਰ ਹੈ। ਦੱਸ ਦਈਏ ਕਿ ਭਾਰਤੀ ਪਹਿਲਵਾਨ ਵਿਨੇਸ਼ ਦੀ ਅਦਾਲਤ ‘ਚ ਆਰਬਿਟਰੇਸ਼ਨ ਫਾਰ ਸਪੋਰਟਸ (CAS) ਦੀ ਅਦਾਲਤ ‘ਚ ਸੁਣਵਾਈ ਜਾਰੀ ਹੈ। ਫਿਲਹਾਲ ਅਦਾਲਤ ਨੇ ਓਲੰਪਿਕ ਦੇ ਖਤਮ ਹੋਣ ਤੱਕ ਸੁਣਵਾਈ ਟਾਲ ਦਿੱਤੀ ਹੈ।
ਤੇਂਦੁਲਕਰ ਨੇ ਕਿਹਾ ਕਿ ਖੇਡਾਂ ‘ਚ ਨਿਯਮਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। “ਹਰ ਖੇਡ ਦੇ ਨਿਯਮ ਹੁੰਦੇ ਹਨ ਅਤੇ ਉਨ੍ਹਾਂ ਨਿਯਮਾਂ ਨੂੰ ਸੰਦਰਭ ਵਿੱਚ ਵੇਖਣ ਦੀ ਜ਼ਰੂਰਤ ਹੁੰਦੀ ਹੈ, ਸ਼ਾਇਦ ਕਦੇ-ਕਦੇ ਮੁੜ ਵਿਚਾਰ ਵੀ ਕੀਤਾ ਜਾਂਦਾ ਹੈ। ਵਿਨੇਸ਼ ਨੇ ਸ਼ਾਨਦਾਰ ਤਰੀਕੇ ਨਾਲ ਫਾਈਨਲ ‘ਚ ਜਗ੍ਹਾ ਬਣਾਈ। ਉਸ ਦੀ ਅਯੋਗਤਾ ਫਾਈਨਲ ਤੋਂ ਠੀਕ ਪਹਿਲਾਂ ਹੋਈ ਅਤੇ ਇਸ ਲਈ ਉਸ ਨੂੰ ਚਾਂਦੀ ਦਾ ਤਗਮਾ ਮਿਲਣਾ ਚਾਹੀਦਾ ਹੈ। ਉਸ ਦਾ ਤਮਗਾ ਨਾ ਮਿਲਣਾ ਤਰਕ ਅਤੇ ਖੇਡ ਭਾਵਨਾ ਦੇ ਵਿਰੁੱਧ ਹੈ।”
ਉਨ੍ਹਾਂ ਅੱਗੇ ਲਿਖਿਆ ਕਿ “ਜੇਕਰ ਕੋਈ ਖਿਡਾਰੀ ਨਸ਼ਾ ਲੈ ਕੇ ਪਰਫਾਰਮ ਕਰਦਾ ਹੈ ਤਾਂ ਇਹ ਨਿਯਮਾਂ ਦੇ ਖਿਲਾਫ ਹੈ। ਇਸ ਮਾਮਲੇ ‘ਚ ਅਯੋਗਤਾ ਤਾਂ ਸਮਝ ਵਿਚ ਆਉਂਦੀ ਹੈ ਪਰ ਵਿਨੇਸ਼ ਸਹੀ ਤਰੀਕੇ ਨਾਲ ਟਾਪ-2 ‘ਚ ਪਹੁੰਚ ਗਈ ਹੈ। ਉਸ ਨੂੰ ਯਕੀਨੀ ਤੌਰ ‘ਤੇ ਚਾਂਦੀ (silver medal) ਦੀ ਹੱਕਦਾਰ ਹੈ। ਅਸੀਂ ਅਦਾਲਤ ਦੇ ਫੈਸਲੇ ਦੀ ਉਡੀਕ ਕਰ ਰਹੇ ਹਾਂ। ਉਮੀਦ ਹੈ ਕਿ ਵਿਨੇਸ਼ ਨੂੰ ਉਹ ਸਨਮਾਨ ਮਿਲੇਗਾ ਜਿਸਦੀ ਉਹ ਹੱਕਦਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...