September 17, 2026, 10:54 pm
----------- Advertisement -----------
HomeNewsBreaking Newsਬ੍ਰਾਜ਼ੀਲ 'ਚ ਜਹਾਜ਼ ਕਰੈਸ਼, 61 ਦੀ ਮੌਤ, ਇਕ ਮਿੰਟ 'ਚ 17 ਹਜ਼ਾਰ...

ਬ੍ਰਾਜ਼ੀਲ ‘ਚ ਜਹਾਜ਼ ਕਰੈਸ਼, 61 ਦੀ ਮੌਤ, ਇਕ ਮਿੰਟ ‘ਚ 17 ਹਜ਼ਾਰ ਫੁੱਟ ਦੀ ਉਚਾਈ ਤੋਂ ਡਿੱਗਿਆ

Published on

----------- Advertisement -----------

ਨਵੀਂ ਦਿੱਲੀ, 10 ਅਗਸਤ 2024 – ਬ੍ਰਾਜ਼ੀਲ ਦੇ ਸਾਓ ਪਾਓਲੋ ਸੂਬੇ ਦੇ ਵਿਨਹੇਡੋ ਸ਼ਹਿਰ ‘ਚ 61 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਬੀਬੀਸੀ ਮੁਤਾਬਕ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਹੈ।

ਵੋਇਪਾਸ ਏਅਰਲਾਈਨ ਨੇ ਕਿਹਾ ਕਿ ਸਾਓ ਪਾਓਲੋ ਦੇ ਗੁਆਰੁਲਹੋਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਜਾ ਰਿਹਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ 57 ਯਾਤਰੀ ਅਤੇ 4 ਕਰੂ ਮੈਂਬਰ ਸਨ। ਇਹ ਹਾਦਸਾ ਕਿਵੇਂ ਵਾਪਰਿਆ ਇਹ ਪਤਾ ਨਹੀਂ ਲੱਗ ਸਕਿਆ ਹੈ।

ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਦੀ ਰਜਿਸਟ੍ਰੇਸ਼ਨ PS-VPB, ATR 72-500 ਹੈ। ਇਸ ਵਿੱਚ ਕੁੱਲ 74 ਲੋਕ ਸਵਾਰ ਹੋ ਸਕਦੇ ਹਨ। ਹਾਲਾਂਕਿ, ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਜਹਾਜ਼ ਵਿੱਚ 62 ਲੋਕ ਸਵਾਰ ਸਨ।

CNN ਦੀ ਰਿਪੋਰਟ ਮੁਤਾਬਕ ਫਲਾਈਟ ਟ੍ਰੈਕਿੰਗ ਡਾਟਾ ਤੋਂ ਪਤਾ ਚੱਲਿਆ ਹੈ ਕਿ ਜਹਾਜ਼ ਕਰੈਸ਼ ਹੋਣ ਤੋਂ ਡੇਢ ਮਿੰਟ ਪਹਿਲਾਂ ਉਚਾਈ ਗੁਆ ਚੁੱਕਾ ਸੀ। ਸਥਾਨਕ ਸਮੇਂ ਮੁਤਾਬਕ ਦੁਪਹਿਰ 1:21 ਵਜੇ ਤੱਕ ਜਹਾਜ਼ 17 ਹਜ਼ਾਰ ਫੁੱਟ ਦੀ ਉਚਾਈ ‘ਤੇ ਉੱਡ ਰਿਹਾ ਸੀ। ਇਸ ਤੋਂ ਬਾਅਦ ਇਹ ਸਿਰਫ 10 ਸਕਿੰਟਾਂ ‘ਚ ਕਰੀਬ 250 ਫੁੱਟ ਹੇਠਾਂ ਡਿੱਗ ਗਿਆ।

ਅਗਲੇ ਅੱਠ ਸਕਿੰਟਾਂ ਵਿੱਚ ਇਹ ਲਗਭਗ 400 ਫੁੱਟ ਉੱਪਰ ਚਲਾ ਗਿਆ। 8 ਸੈਕਿੰਡ ਬਾਅਦ ਇਹ 2 ਹਜ਼ਾਰ ਫੁੱਟ ਹੇਠਾਂ ਪਹੁੰਚ ਗਿਆ। ਫਿਰ ਇਹ ਤੇਜ਼ੀ ਨਾਲ ਹੇਠਾਂ ਆਉਣਾ ਸ਼ੁਰੂ ਹੋ ਗਿਆ। ਇਹ ਸਿਰਫ ਇੱਕ ਮਿੰਟ ਵਿੱਚ ਲਗਭਗ 17 ਹਜ਼ਾਰ ਫੁੱਟ ਤੱਕ ਡਿੱਗ ਗਿਆ ਅਤੇ ਅੱਗ ਲੱਗ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...