October 28, 2026, 3:47 am
----------- Advertisement -----------
HomeNewsEntertainmentਯੂਟਿਊਬ ਨੇ ਸ਼ੈਰੀ ਮਾਨ ਦਾ ਚੈਨਲ ਕੀਤਾ ਬੰਦ,ਗਾਇਕ ਨੇ ਟਵੀਟ ਕਰ ਆਖੀ...

ਯੂਟਿਊਬ ਨੇ ਸ਼ੈਰੀ ਮਾਨ ਦਾ ਚੈਨਲ ਕੀਤਾ ਬੰਦ,ਗਾਇਕ ਨੇ ਟਵੀਟ ਕਰ ਆਖੀ ਇਹ ਗੱਲ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸ਼ੈਰੀ ਮਾਨ ਜਿਹਨਾਂ ਨੇ ਪੰਜਾਬੀ ਇੰਡਸਟਰੀ ਵਿੱਚ ਬਹੁਤ ਨਾਮ ਕਮਾਇਆ ਹੈ। ਦੱਸਣਯੋਗ ਹੈ ਕਿ ਉਹ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਵਿੱਚ ਸ਼ੈਰੀ ਮਾਨ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ੈਰੀ ਮਾਨ ਦਾ ਇਕ ਚੈਨਲ ਯੂਟਿਊਬ ਨੇ ਬੰਦ ਕਰ ਦਿੱਤਾ ਹੈ। ਇਸ ਸਬੰਧੀ ਸ਼ੈਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਤੇ ਨਾਲ ਹੀ ਯੂਟਿਊਬ ’ਤੇ ਭੜਾਸ ਵੀ ਕੱਢੀ ਹੈ।

ਸ਼ੈਰੀ ਮਾਨ ਨੇ ਆਪਣੇ ਪਹਿਲੇ ਟਵੀਟ ’ਚ ਲਿਖਿਆ, ‘ਮੈਂ ਬਹੁਤ ਦੁਖੀ ਮਹਿਸੂਸ ਕਰ ਰਿਹਾ ਹਾਂ ਕਿਉਂਕਿ ਯੂਟਿਊਬ ਇੰਡੀਆ ਲੰਮੇ ਸਮੇਂ ਤੋਂ ਆਪਣੇ ਈਮਾਨਦਾਰ ਆਰਟਿਸਟਾਂ ਦਾ ਸਮਰਥਨ ਨਹੀਂ ਕਰ ਰਹੀ। ਪਿਛਲੇ ਇਕ ਮਹੀਨੇ ਤੋਂ ਮੈਂ ਮਦਦ ਮੰਗ ਰਿਹਾ ਹਾਂ।’ ਸ਼ੈਰੀ ਮਾਨ ਨੇ ਦੂਜਾ ਟਵੀਟ ਕਰਦਿਆਂ ਲਿਖਿਆ, ‘ਤੁਸੀਂ ਮੇਰਾ ਇਕ ਯੂਟਿਊਬ ਚੈਨਲ ਇਹ ਕਹਿ ਕੇ ਕਿਵੇਂ ਟਰਮੀਨੇਟ ਕਰ ਸਕਦੇ ਹੋ ਕਿ ਅਸੀਂ ਕਾਨੂੰਨੀ ਵੈੱਬਫਾਰਮ ਦੀ ਦੁਰਵਰਤੋਂ ਕੀਤੀ ਹੈ।

ਅਸੀਂ ਕਿਸੇ ਵੀ ਟਰਮ ਤੇ ਕੰਡੀਸ਼ਨ ਦੀ ਉਲੰਘਣਾ ਨਹੀਂ ਕੀਤੀ ਹੈ। ਕਿਰਪਾ ਕਰਕੇ ਮੇਰੇ ਚੈਨਲ ਨੂੰ ਤੁਰੰਤ ਚਾਲੂ ਕੀਤਾ ਜਾਵੇ। ਇਕ ਕਲਾਕਾਰ ਵਜੋਂ ਮੈਂ ਬਹੁਤ ਦੁਖੀ ਹਾਂ। ਮੈਂ ਇਸ ਸਭ ਦੇ ਚਲਦਿਆਂ ਆਪਣੇ ਸੰਗੀਤ ’ਤੇ ਧਿਆਨ ਨਹੀਂ ਦੇ ਪਾ ਰਿਹਾ।’ ਦੱਸ ਦੇਈਏ ਕਿ ਸ਼ੈਰੀ ਮਾਨ ਦੇ ਇਨ੍ਹਾਂ ਟਵੀਟਸ ਦਾ ਟੀਮ ਯੂਟਿਊਬ ਵਲੋਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਨੇ ਸ਼ੈਰੀ ਮਾਨ ਕੋਲੋਂ ਯੂਟਿਊਬ ਚੈਨਲ ਦਾ ਲਿੰਕ ਮੰਗਿਆ ਹੈ ਤਾਂ ਜੋ ਉਹ ਇਸ ਮਾਮਲੇ ’ਤੇ ਕੋਈ ਕਾਰਵਾਈ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...