June 5, 2026, 4:24 pm
----------- Advertisement -----------
HomeNewsBreaking Newsਲੁਧਿਆਣਾ 'ਚ 2 ਨਸ਼ਾ ਤਸਕਰ ਹੈਰੋਇਨ ਸਣੇ ਕਾਬੂ

ਲੁਧਿਆਣਾ ‘ਚ 2 ਨਸ਼ਾ ਤਸਕਰ ਹੈਰੋਇਨ ਸਣੇ ਕਾਬੂ

Published on

----------- Advertisement -----------

ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਵਿੱਚ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਦੋ ਕਾਰ ਸਵਾਰ ਤਸਕਰਾਂ ਨੂੰ ਸੀਆਈਏ ਸਟਾਫ਼ ਦੀ ਪੁਲੀਸ ਨੇ ਉਨ੍ਹਾਂ ਦੀ ਕਾਰ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਕੇ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਹੈ।

ਦੱਸ ਦਈਏ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਜੋਧਵੀਰ ਸਿੰਘ ਪੁੱਤਰ ਹਰਮਨਬੀਰ ਸਿੰਘ ਉਰਫ ਹਰਮਨ ਵਾਸੀ ਤਲਵੰਡੀ ਸ਼ੋਭਾ ਤਰਨਤਾਰਨ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਉਕਤ ਸਥਾਨ ਤੋਂ ਕਾਰ ‘ਚ ਘੁੰਮ ਰਹੇ ਤਸਕਰਾਂ ਨੂੰ ਫੜਨ ਦਾ ਦਾਅਵਾ ਕੀਤਾ ਹੈ | ਉਹ ਥਾਂ ਥਾਣਾ ਸਿਟੀ ਦੇ ਬੱਸ ਸਟੈਂਡ ਚੌਕੀ ਦੇ ਬਿਲਕੁਲ ਨਾਲ ਹੈ। ਇਸ ਦੇ ਬਾਵਜੂਦ ਥਾਣਾ ਸਿਟੀ ਪੁਲਿਸ ਚੌਕੀ ਨੇੜੇ ਖੜ੍ਹੀ ਕਾਰ ਨਜ਼ਰ ਨਹੀਂ ਆਈ। ਇੰਨਾ ਹੀ ਨਹੀਂ ਉਹ ਤਰਨਤਾਰਨ ਤੋਂ ਬਿਨਾਂ ਨੰਬਰੀ ਕਾਰ ‘ਚ ਹੈਰੋਇਨ ਦੀ ਸਪਲਾਈ ਕਰਨ ਲਈ ਜਗਰਾਉਂ ਆਇਆ ਸੀ। ਪਰ ਪੁਲਿਸ ਨੇ ਬਿਨਾਂ ਨੰਬਰ ਵਾਲੀ ਕਾਰ ਨੂੰ ਰਸਤੇ ਵਿੱਚ ਕਿਸੇ ਵੀ ਸਟਾਪ ’ਤੇ ਰੋਕ ਕੇ ਚੈਕਿੰਗ ਨਹੀਂ ਕੀਤੀ।

ਜਾਣਕਾਰੀ ਦਿੰਦਿਆਂ ਸੀਆਈਏ ਵਿੱਚ ਤਾਇਨਾਤ ਐਸਆਈ ਕਮਲਦੀਪ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਗਰਾਉਂ ਤੋਂ ਮੁੱਲਾਪੁਰ ਵੱਲ ਜਾ ਰਹੇ ਸਨ। ਇਸ ਦੌਰਾਨ ਉਸ ਨੇ ਦੀਪਕ ਢਾਬੇ ਦੇ ਸਾਹਮਣੇ ਪਸ਼ੂ ਮੰਡੀ ਵਿੱਚ ਇੱਕ ਕਾਰ ਖੜ੍ਹੀ ਦੇਖੀ। ਜਿਸ ਦੀ ਕਾਰ ਦਾ ਨੰਬਰ ਵੀ ਨਹੀਂ ਸੀ। ਪੁਲੀਸ ਨੇ ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਮੁਲਜ਼ਮਾਂ ਨੇ ਆਪਣੇ ਨਾਂ-ਪਤੇ ਦੱਸੇ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਪੁਲੀਸ ਨੇ ਇਸ ਨੂੰ ਕਬਜ਼ੇ ਵਿੱਚ ਲੈ ਕੇ ਮੋਬਾਈਲ ਦੀ ਵੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਨੂੰ ਸ਼ੱਕ ਹੈ ਕਿ ਮੁਲਜ਼ਮਾਂ ਦੇ ਮੋਬਾਈਲਾਂ ਤੋਂ ਪੁਲੀਸ ਨੂੰ ਹੋਰ ਤਸਕਰਾਂ ਬਾਰੇ ਸੁਰਾਗ ਮਿਲ ਸਕਦੇ ਹਨ। ਜਿਸ ਸਬੰਧੀ ਪੁਲਿਸ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...