November 13, 2026, 5:39 pm
----------- Advertisement -----------
HomeNewsLatest Newsਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਕੀਤਾ...

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਕੀਤਾ ਉਦਘਾਟਨ

Published on

----------- Advertisement -----------

ਕੋਟਕਪੂਰਾ 10 ਅਗਸਤ,2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਪੀ.ਐਮ.ਯੂਨਾਈਟਡ ਫੰਡ ਤਹਿਤ ਅੰਕੜਾ ਵਿਭਾਗ ਫਰੀਦਕੋਟ ਵੱਲੋਂ 2.30 ਲੱਖ ਦੀ ਗਰਾਂਟ ਨਾਲ ਨਗਰ ਕੌਂਸਲ ਕੋਟਕਪੂਰਾ ਦੀ ਲਾਇਬਰੇਰੀ ਦੇ ਨਵੀਨੀਕਰਨ ਦਾ ਕੰਮ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਕੋਟਕਪੂਰਾ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ ਜਿਥੇ ਅਥਾਹ ਗਿਆਨ ਦਾ ਭੰਡਾਰ ਕਿਤਾਬਾਂ ਉਪਲਬੱਧ ਹਨ ਉਥੇ ਇੰਟਰਨੈਟ ਦੀ ਸੁਵਿਧਾ ਵੀ ਉਪਲਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਇੱਕ ਬਹੁਤ ਵਧੀਆ ਪਹਿਲ ਕਦਮੀ ਹੈ। ਇਸ ਲਾਇਬ੍ਰੇਰੀ ਦੇ ਖੁੱਲਣ ਨਾਲ ਨਾ ਕੇਵਲ ਕੋਟਕਪੂਰਾ ਨੂੰ ਹੀ ਬਲਕਿ ਆਸ ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਵੀ ਇੱਕ ਬਹੁਤ ਵਧੀਆ ਪਲੇਟਫਾਰਮ ਮਿਲਿਆ ਹੈ।

ਉਹਨਾਂ ਕਿਹਾ ਕਿ ਹੁਣ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਖੋਲੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਹੋ ਕੇ ਪੜ੍ਹਾਈ ਵੱਲ ਉਤਸ਼ਾਹਿਤ ਹੋਵੇ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਵੇ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੋਟਕਪੂਰਾ ਰੋਡ ਤੇ ਸਥਿਤ ਸੱਭਿਆਚਾਰਕ ਕੇਂਦਰ ਵਿੱਚ ਜ਼ਿਲ੍ਹਾ ਲਾਇਬ੍ਰੇਰੀ ਜੋ ਕਿ ਤਕਰੀਬਨ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਵਿਚ ਵੀ ਬੱਚਿਆਂ ਅਤੇ ਨੌਜਵਾਨਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...