June 5, 2026, 1:59 pm
----------- Advertisement -----------
HomeNewsBreaking Newsਬਠਿੰਡਾ 'ਚ ਡਿਊਟੀ 'ਚ ਲਾਪਰਵਾਹੀ ਵਰਤਣ ਦੇ ਦੋਸ਼ 'ਚ 3 ਮੁਲਾਜ਼ਮ ਮੁਅੱਤਲ

ਬਠਿੰਡਾ ‘ਚ ਡਿਊਟੀ ‘ਚ ਲਾਪਰਵਾਹੀ ਵਰਤਣ ਦੇ ਦੋਸ਼ ‘ਚ 3 ਮੁਲਾਜ਼ਮ ਮੁਅੱਤਲ

Published on

----------- Advertisement -----------


ਬਠਿੰਡਾ ਵਿੱਚ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਐਸਐਸਪੀ ਨੇ ਸੀਆਈਏ ਸਟਾਫ਼ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।

ਦੱਸ ਦਈਏ ਕਿ ਐਸਐਸਪੀ ਬਠਿੰਡਾ ਅਮਨੀਤ ਕੌਰ ਕੌਂਡਲ ਨੇ ਵੀ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਐਸਐਸਪੀ ਅਵਨੀਤ ਕੌਰ ਕੌਂਡਲ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਪੰਜਾਬ ਭਰ ਵਿੱਚ ਵੱਡੇ ਅਪਰੇਸ਼ਨ ਕੀਤੇ ਜਾ ਰਹੇ ਹਨ। ਬਠਿੰਡਾ ਪੁਲੀਸ ਨੂੰ ਨਸ਼ਿਆਂ ਸਬੰਧੀ ਕੁਝ ਟਾਸਕ ਵੀ ਦਿੱਤੇ ਗਏ ਹਨ ਪਰ ਸੀਆਈਏ ਸਟਾਫ਼-1 ਦੇ ਏਐਸਆਈ ਹਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਅਮਰੀਕ ਸਿੰਘ ਨੇ ਇਨ੍ਹਾਂ ਕੰਮਾਂ ਨੂੰ ਪੂਰਾ ਨਾ ਕਰਕੇ ਆਪਣੀ ਡਿਊਟੀ ਤੋਂ ਅਣਗਹਿਲੀ ਕੀਤੀ ਹੈ।

ਇਹ ਮੁਲਾਜ਼ਮ ਸੀਆਈਏ ਇੰਚਾਰਜ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਆ ਰਹੇ ਸਨ, ਜਿਨ੍ਹਾਂ ਨੇ ਇਨ੍ਹਾਂ ਮੁਲਾਜ਼ਮਾਂ ਤੋਂ ਕੰਮ ਪੂਰਾ ਕਰਵਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ, ਜਿਸ ਤੋਂ ਬਾਅਦ ਐਸਪੀਡੀ ਅਜੇ ਵੱਲੋਂ ਪੱਤਰ ਲਿਖ ਕੇ ਕਾਰਵਾਈ ਦੀ ਸਿਫਾਰਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਏਐਸਆਈ ਹਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਅਮਰੀਕ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇੰਚਾਰਜ ਜਸਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪੁਲੀਸ ਮੁਲਾਜ਼ਮ ਆਪਣੀ ਡਿਊਟੀ ਵਿੱਚ ਅਣਗਹਿਲੀ ਕਰੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...