September 14, 2026, 3:40 am
----------- Advertisement -----------
HomeNewsHaryanaਕਰਨਾਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ; ਪਰਿਵਾਰ ਤੇ...

ਕਰਨਾਲ ‘ਚ ਬਿਜਲੀ ਦਾ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ; ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

Published on

----------- Advertisement -----------

ਹਰਿਆਣਾ ਦੇ ਕਰਨਾਲ ਦੇ ਪਿੰਡ ਉਪਲਾਨਾ ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਉਕਤ ਵਿਅਕਤੀ ਘਰ ‘ਚ ਕੂਲਰ ਦੀ ਤਾਰ ਜੋੜ ਰਿਹਾ ਸੀ। ਜਿਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਸਰਕਾਰੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਚਾਰ ਬੱਚਿਆਂ ਦਾ ਪਿਤਾ ਸੀ।
ਮ੍ਰਿਤਕ ਦੀ ਪਛਾਣ 35 ਸਾਲਾ ਸੰਦੀਪ ਕੁਮਾਰ ਪੁੱਤਰ ਪ੍ਰੇਮ ਸਿੰਘ ਵਾਸੀ ਉਪਲਾਨਾ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੀ ਰਾਤ ਸੰਦੀਪ ਦੇ ਘਰ ਮਹਿਮਾਨ ਆਏ ਹੋਏ ਸਨ। ਮਹਿਮਾਨ ਗਰਮੀ ਵਿੱਚ ਬਾਹਰ ਬੈਠੇ ਸਨ, ਕੂਲਰ ਕੰਮ ਨਹੀਂ ਕਰ ਰਿਹਾ ਸੀ ਤਾਂ ਸੰਦੀਪ ਨੇ ਕੂਲਰ ਦੀ ਤਾਰ ਠੀਕ ਕਰ ਲੱਗਾ ਅਤੇ ਫਿਰ ਜਦੋਂ ਉਸ ਨੇ ਤਾਰਾਂ ਨੂੰ ਸਰਕਟ ਬੋਰਡ ਨਾਲ ਜੋੜਿਆ ਤਾਂ ਉਸ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ। ਜਦ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤਾ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਦੀਪ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਉਸ ਦੇ ਪਰਿਵਾਰ ਵਿੱਚ ਤਿੰਨ ਲੜਕੀਆਂ ਅਤੇ ਇੱਕ ਲੜਕਾ ਹੈ। ਜੋ ਕਿ ਕਾਫੀ ਛੋਟੇ ਹਨ। ਪਰਿਵਾਰ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...