July 4, 2026, 1:24 pm
----------- Advertisement -----------
HomeNewsLatest Newsਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ....

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ, 11 ਅਗਸਤ, 2024 (ਬਲਜੀਤ ਮਰਵਾਹਾ) -ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ ‘ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀ ਬੀਡੀਪੀਓ ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ...

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...