April 21, 2026, 4:10 pm
----------- Advertisement -----------
HomeNewsBreaking Newsਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ...

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ 0

Published on

----------- Advertisement -----------

ਫ਼ਰੀਦਕੋਟ 11 ਅਗਸਤ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਜਿੱਥੇ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਓਥੇ ਹੀ ਸੂਬੇ ਨੂੰ ਸੋਹਣਾ ਤੇ ਹਰਿਆ ਭਰਿਆ ਬਣਾਉਣ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

ਇਹਨਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਹਲਕੇ ਦੇ ਨਿਵਾਸੀਆ ਦੇ ਲਈ ਆਟੋਮੈਟਿਕ ਫਾਗਿੰਗ ਮਸ਼ੀਨ ਵਹੀਕਲ ਨੂੰ ਹਰੀ ਝੰਡੀ ਦੇਣ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਪ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਕੋਟਕਪੂਰਾ ਨਗਰ ਕੌਂਸਲ ਨੂੰ 9.60 ਲੱਖ ਦੀ ਗਰਾਂਟ ਪ੍ਰਾਪਤ ਹੋਈ ਸੀ । ਜਿਸ ਤਹਿਤ ਸ਼ਹਿਰ ਵਿਚ ਫੋਗਿੰਗ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਡੇਂਗੂ ਦੇ ਮੱਛਰ ਦੇ ਫੈਲਣ ਦਾ ਡਰ ਹੁੰਦਾ ਹੈ।ਜਿਸ ਦੇ ਮੱਦੇਨਜ਼ਰ ਉਹਨਾਂ ਸ਼ਹਿਰ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਇਹ ਉਪਰਾਲਾ ਕੀਤਾ ਹੈ।

 ਇਸ ਮੌਕੇ ਵਹੀਕਲ ਰਾਹੀਂ ਸ਼ਹਿਰ ਵਿਚ ਫੋਗਿੰਗ ਵੀ ਕੀਤੀ ਗਈ।  ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਖੁਦ ਵੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਚਲਾਇਆ।

 ਇਸ ਮੌਕੇ ਚੈਅਰਮੈਨ ਗੁਰਮੀਤ ਸਿੰਘਅਮਰ ਇੰਦਰ ਸਿੰਘ ਕਾਰਜ ਸਾਧਕ ਅਫ਼ਸਰ, ਸੁਖਦੀਪ ਸਿੰਘ ਜੂਨੀਅਰ  ਇੰਜੀਨੀਅਰ, ਲੇਖਾਕਾਰ ਸੁਰਿੰਦਰ ਕੁਮਾਰ, ਸੁਪਰਡੈਂਟ ਸੈਂਨਟਰੀ ਇੰਸਪੈਕਟਰ ਵੀਰਪਾਲ ਸਿੰਘ, ਸੈਂਨਟਰੀ ਇੰਸਪੈਕਟਰ ਨੰਦ ਲਾਲ ਪ੍ਰੇਮ ਕੁਮਾਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...