September 28, 2026, 11:54 pm
----------- Advertisement -----------
HomeNewsLatest Newsਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Published on

----------- Advertisement -----------

ਫ਼ਰੀਦਕੋਟ 12 ਅਗਸਤ,2024 : ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਅੱਜ ਇਸ ਅਹੁਦੇ ਤੇ ਪਹੁੰਚੇ ਹਨ ਇਸ ਲਈ ਉਹਨਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ । ਇਸ ਲਈ ਉਹ ਖੁਦ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।

ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਇਸ “ਲੋਕ ਮਿਲਣੀ ਪ੍ਰੋਗਰਾਮ” ਵਿੱਚ ਆ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਜਿਸ ਦਾ ਫੌਰੀ ਹੱਲ ਕੀਤਾ ਜਾਵੇਗਾ । ਆਮ ਲੋਕਾਂ ਵਲੋਂ ਬਾਰਿਸ਼ਾਂ ਉਪਰੰਤ ਪਾਣੀ ਖੜ੍ਹੇ ਹੋਣ ਦੀਆਂ ਸਮੱਸਿਆਵਾਂ ਸਬੰਧੀ, ਵੱਖ-ਵੱਖ ਹੋਰ ਕੰਮਾਂ ਸਬੰਧੀ ਦਰਖਾਸਤਾਂ ਅਤੇ ਸ਼ਿਕਾਇਤਾਂ ਦਾ ਸਪੀਕਰ ਸੰਧਵਾਂ ਵਲੋਂ ਮੌਕੇ ਤੇ ਨਿਪਟਾਰਾ ਕੀਤਾ ਗਿਆ ।

ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ-ਪਿੰਡ ਸੁਵਿਧਾ ਕੈਂਪ ਵੀ ਲਗਾਏ ਜਾ ਰਹੇ ਹਨ, ਜਿਥੇ ਦਫ਼ਤਰਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਪ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਹਨਾਂ ਦਾ ਹੱਲ ਕਰਦੇ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸੁਵਿਧਾ ਕੈਂਪਾਂ ਦਾ ਵੀ ਵੱਧ ਤੋਂ ਵੱਧ ਲਾਹਾ ਲੈਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...