ਹਰਿਆਣਾ ਦੇ ਕਰਨਾਲ ਵਿੱਚ ਸੋਮਵਾਰ ਨੂੰ ਇੱਕ ਸਕੂਲੀ ਬੱਸ ਬੇਕਾਬੂ ਹੋ ਕੇ ਇੱਕ ਖੇਤ ਵਿੱਚ ਪਲਟ ਗਈ। ਹਾਦਸੇ ਵਿੱਚ 13 ਵਿਦਿਆਰਥੀ ਜ਼ਖਮੀ ਹੋ ਗਏ। 3 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।ਬੱਸ ਕੰਡਕਟਰ ਅਨਮੋਲ ਦੇ ਹੱਥ ਵਿੱਚ ਫਰੈਕਚਰ ਹੋ ਗਿਆ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਇਕ ਨਿੱਜੀ ਸਕੂਲ ਦੀ ਬੱਸ ਸਵੇਰੇ ਬੱਚਿਆਂ ਨੂੰ ਲੈ ਕੇ ਪੁਨਿਆਣਾ ਵੱਲ ਜਾ ਰਹੀ ਸੀ। ਅਚਾਨਕ ਬੱਸ ਦੇ ਸਾਹਮਣੇ ਇੱਕ ਵਿਅਕਤੀ ਆ ਗਿਆ। ਇਸ ਦੌਰਾਨ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਡਰਾਈਵਰ ਨੇ ਬੱਸ ਨੂੰ ਕਾਬੂ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਸੜਕ ‘ਤੇ ਚਿੱਕੜ ਹੋਣ ਕਾਰਨ ਡਰਾਈਵਰ ਨੇ ਜਿਵੇਂ ਹੀ ਬ੍ਰੇਕ ਲਗਾਈ ਤਾਂ ਬੱਸ ਤਿਲਕ ਕੇ ਖੇਤਾਂ ਵਿੱਚ ਪਲਟ ਗਈ।
ਆਸ-ਪਾਸ ਦੇ ਪਿੰਡ ਵਾਸੀਆਂ ਨੇ ਤੁਰੰਤ ਬੱਸ ਅੰਦਰੋਂ ਦਰਦ ਨਾਲ ਚੀਕਾਂ ਮਾਰ ਰਹੇ ਬੱਚਿਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਨਿਸਿੰਘ ਥਾਣੇ ਦੇ ਐਸਐਚਓ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਮੌਕੇ ’ਤੇ ਪਹੁੰਚ ਗਈ ਸੀ। ਪੁਲਿਸ ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ। ਪਤਾ ਲਗਾਇਆ ਜਾਵੇਗਾ ਕਿ ਇਹ ਹਾਦਸਾ ਕਿਵੇਂ ਵਾਪਰਿਆ।
----------- Advertisement -----------
ਹਰਿਆਣਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, 13 ਬੱਚੇ ਜ਼ਖਮੀ
Published on
----------- Advertisement -----------
----------- Advertisement -----------












