July 4, 2026, 1:02 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ...

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ/ਲੁਧਿਆਣਾ, 12 ਅਗਸਤ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਿਕ ਇਸ ਸਾਲ 13 ਅਪ੍ਰੈਲ ਦੀ ਸ਼ਾਮ ਨੂੰ ਨੰਗਲ ਦੇ ਰੇਲਵੇ ਰੋਡ ‘ਤੇ ਸਥਿਤ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਦੁਕਾਨ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਹ ਹਮਲਾਵਰ- ਜਿਸ ਵਿੱਚੋਂ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ- ਕਾਲੇ ਰੰਗ ਦੀ ਸਕੂਟੀ ‘ਤੇ ਆਏ ਸਨ।

ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸ਼ਾਮਲ ਦੋਨਾਂ ਸ਼ੂਟਰਾਂ ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਨੂੰ .32 ਬੋਰ ਦੇ ਦੋ ਪਿਸਤੌਲਾਂ ਅਤੇ ਅਪਰਾਧ ਵਿੱਚ ਵਰਤੀ ਗਈ ਸਕੂਟੀ ਸਮੇਤ ਗ੍ਰਿਫ਼ਤਾਰ ਕਰਨ ਤੋਂ ਚਾਰ ਮਹੀਨੇ ਬਾਅਦ ਪ੍ਰਾਪਤ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵਿੱਤੀ ਲੈਣ-ਦੇਣ ਦੀ ਜਾਂਚ ਅਤੇ ਖੁਫੀਆ ਜਾਣਕਾਰੀ ਸਮੇਤ ਸ਼ਾਨਦਾਰ ਟੀਮ ਵਰਕ ਅਤੇ ਵਿਗਿਆਨਕ ਢੰਗ ਨਾਲ ਕੀਤੀ ਜਾਂਚ ਉਪਰੰਤ, ਸੀਆਈ ਲੁਧਿਆਣਾ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਪੰਜਾਬ ਤੇ ਜੰਮੂ-ਕਸ਼ਮੀਰ ਵਿੱਚ ਸਾਂਝੇ ਤੌਰ ‘ਤੇ ਅਪਰੇਸ਼ਨ ਚਲਾਇਆ ਜਿਸ ਨਾਲ ਦੋਸ਼ੀ ਮੁਕੁਲ ਮਿਸ਼ਰਾ ਵਾਸੀ ਜ਼ਿਲ੍ਹਾ ਗੋਂਡਾ, ਉੱਤਰ ਪ੍ਰਦੇਸ਼ (ਯੂਪੀ) ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮੁਕੁਲ ਮਿਸ਼ਰਾ ਨੇ ਆਪਣੇ ਬੈਂਕ ਖਾਤੇ ਰਾਹੀਂ ਵਿਕਾਸ ਬੱਗਾ ਦੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਦੀ ਖਰੀਦ ਕੀਤੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਹਥਿਆਰ ਖਰੀਦਣ ਵਾਲੇ ਇਕ ਹੋਰ ਵਿਅਕਤੀ ਸਮੇਤ ਦੋ ਸ਼ੱਕੀ ਵਿਅਕਤੀਆਂ ਦੀ ਵੀ ਪਛਾਣ ਕੀਤੀ ਹੈ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮੁਕੁਲ ਮਿਸ਼ਰਾ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 379-ਬੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਸਾਲ 2024 ਵਿੱਚ ਥਾਣਾ ਡਿਵੀਜ਼ਨ 2 ਲੁਧਿਆਣਾ ਵਿਖੇ ਐਫ.ਆਰ.ਆਈ. 55 ਅਧੀਨ ਦਰਜ ਮਾਮਲੇ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਭਗੌੜਿਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ...

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...