June 2, 2026, 3:25 am
----------- Advertisement -----------
HomeNewsEducationਸ੍ਰੀ ਮੁਕਤਸਰ ਸਾਹਿਬ ਦਾ ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਜਿਲ੍ਹੇ ਦਾ ਪਹਿਲਾ ਏਅਰ...

ਸ੍ਰੀ ਮੁਕਤਸਰ ਸਾਹਿਬ ਦਾ ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਜਿਲ੍ਹੇ ਦਾ ਪਹਿਲਾ ਏਅਰ ਕੰਡੀਸ਼ਨਰ ਸਕੂਲ

Published on

----------- Advertisement -----------

ਸ਼੍ਰੀ ਮੁਕਤਸਰ ਸਾਹਿਬ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ।
ਬੱਚਿਆਂ ਨੂੰ ਸਮੇਂ ਦੇ ਹਾਣੀ ਤੇ ਪ੍ਰਤਿਭਾਵਾਨ ਬਣਾਉਣ ਲਈ ਸਕੂਲ ਆਫ ਐਮੀਨਸ ਹਲਕੇ ਪੱਧਰ ਤੇ ਖੋਲੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਵੇਰੇ ਸਿਟੀ ਸ਼ਾਮ ਵਿਖੇ ਸਕੂਲ ਦੇ ਏਅਰ ਕੰਡੀਸ਼ਨਰ ਹੋਣ ਦਾ ਉਦਘਾਟਨ ਕਰਦਿਆਂ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਇਹ ਸਕੂਲ ਜਿ਼ਲ੍ਹੇ ਦਾ ਪਹਿਲਾ ਸੈਲਫ ਸਕੂਲ ਹੈ ਜਿਹੜਾ ਏਅਰ ਕੰਡੀਸ਼ਨਰ ਹੋਇਆ ਹੈ, ਜਿਸ ਲਈ ਉਨਾਂ ਸਮੂਹ ਸਟਾਫ ਨੂੰ ਵਧਾਈ ਵੀ ਦਿੱਤੀ ਤੇ ਸਰਕਾਰ ਵੱਲੋਂ ਸਕੂਲ ਨੂੰ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।
ਕਾਉਣੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲਗਾਤਾਰ ਹਰ ਖੇਤਰ ਵਿੱਚ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਹੁਣ ਤੱਕ 45 ਹਜਾਰ ਦੇ ਲਗਭਗ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਸਿਹਤ ਖੇਤਰ ਵਿੱਚ ਮਹੱਲਾ ਕਲੀਨਿਕ ਖੋਲੇ ਜਾ ਚੁੱਕੇ ਹਨ, ਜਿਸ ਦਾ ਲਾਭ ਲੱਖਾਂ ਲੋਕ ਉਠਾ ਰਹੇ ਹਨ। ਹੁਣ ਸਿੱਖਿਆ ਵਿਭਾਗ ਵੱਲੋਂ ਇੱਕ ਵੱਡੀ ਪਹਿਲ ਕਦਮੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸ਼ੂਟਿੰਗ ਰੇਂਜਾਂ ਬਣਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਰਾਜਨੀਤੀ ਦੇ ਮੌਕੇ ਦੇ ਕੇ ਮੰਤਰੀ ਵਿਧਾਇਕ ਤੇ ਚੇਅਰਮੈਨ ਬਣਾਇਆ। ਜਦੋਂ ਕਿ ਪਹਿਲਾਂ ਸਿਆਸਤ ਸਿਰਫ ਵੱਡੇ ਪਰਿਵਾਰਾਂ ਵਾਲੇ ਲੀਡਰਾਂ ਦੇ ਜਵਾਕ ਹੀ ਕਰਦੇ ਸਨ।
ਬੱਚਿਆਂ ਨੂੰ ਉਤਸਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਦੇਸ਼ ਦਾ ਭਵਿੱਖ ਹੋ ਮਨ ਲਾ ਕੇ ਪੜ੍ਹਾਈ ਕਰੋ ਸਰਕਾਰ ਵੱਲੋਂ ਤੁਹਾਨੂੰ ਸੁਵਿਧਾਵਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਤੇ ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਤੇ ਸਕੂਲ ਦੇ ਸਟਾਫ ਮੈਂਬਰਾਂ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸੁਖਜਿੰਦਰ ਸਿੰਘ ਕਾਉਣੀ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...