August 5, 2026, 12:07 am
----------- Advertisement -----------
HomeNewsLatest Newsਕੈਬਨਿਟ ਮੰਤਰੀ ਜਿੰਪਾ ਤੇ ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਜੇਜੋਂ ਚੋਅ...

ਕੈਬਨਿਟ ਮੰਤਰੀ ਜਿੰਪਾ ਤੇ ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਜੇਜੋਂ ਚੋਅ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਕੀਤਾ ਦੁੱਖ ਸਾਂਝਾ

Published on

----------- Advertisement -----------

ਹੁਸ਼ਿਆਰਪੁਰ, 12 ਅਗਸਤ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਅਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਮੁਰਦਾਘਰ ਵਿਖੇ ਜੇਜੋਂ ਚੋਅ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਇਹ ਘਟਨਾ ਬੇਹੱਦ ਦਰਦਨਾਕ ਹੈ ਅਤੇ ਅਸੀਂ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੁੱਖਦ ਹਾਦਸੇ ਵਿਚ ਇਕ ਇਨੋਵਾ ਗੱਡੀ, ਜਿਸ ਵਿਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿਚ ਵਹਿ ਗਈ। ਇਸ ਹਾਦਸੇ ਵਿਚ 9 ਲੋਕਾਂ ਦੀ ਦੁਖਦ ਮੌਤ ਹੋ ਗਈ, ਜਦਕਿ ਦੋ ਵਿਅਕਤੀ ਹਾਲੇ ਵੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਨੂੰ ਬਚਾਅ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਡੀ.ਐਮ ਗੜ੍ਹਸ਼ੰਕਰ ਅਤੇ ਡੀ.ਐਸ.ਪੀ ਗੜ੍ਹਸ਼ੰਕਰ ਦੀ ਅਗਵਾਈ ਵਿਚ ਐਸ.ਡੀ.ਆਰ.ਐਫ ਅਤੇ ਆਸਪਾਸ ਦੇ ਪਿੰਡਾਂ ਦੀ ਟੀਮ ਬਣਾ ਕੇ ਲਾਪਤਾ ਦੋਵਾਂ ਵਿਅਕਤੀਆਂ ਨੂੰ ਲੱਭਿਆ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਮੁਨਿਆਦੀ ਵੀ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਨਿੱਫਰ ਡੌਗ ਵੀ ਬੁਲਾ ਕੇ ਲੱਭਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰੰਤੂ ਹਾਲੇ ਵੀ ਲਾਪਤਾ ਲੋਕਾਂ ਦਾ ਪਤਾ ਨਹੀ ਲੱਗਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪੂਰੇ ਮਾਮਲੇ ਵਿਚ ਬਹੁਤ ਹੀ ਤੇਜ਼ੀ ਅਤੇ ਗੰਭੀਰਤਾ ਨਾਲ ਕੰਮ ਕੀਤਾ ਗਿਆ ਹੈ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਹਾਦਸੇ ਵਿਚ ਹਾਦਸੇ ਵਿਚ ਲਾਪਤਾ ਲੋਕਾਂ ਨੂੰ ਲੱਭ ਲਿਆ ਜਾਵੇਗਾ।

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ ਇਸ ਦੁੱਖਦਾਈ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਹਾਦਸੇ ਵਿਚ ਲਾਪਤਾ ਵਿਅਕਤੀਆਂ ਦੀ ਭਾਲ ਲਈ ਹਰ ਸੰਭਵ ਯਤਨ ਕਰ ਰਹੇ ਹਾਂ। ਇਸ ਨਾਲ ਹੀ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ। ਦੋਵਾਂ ਨੇਤਾਵਾਂ ਨੇ ਇਸ ਮੌਕੇ ਕਿਹਾ ਕਿ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰੇਗੀ ਅਤੇ ਖੇਤਰ ਵਿਚ ਸੁਰੱਖਿਆ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰੇਗੀ, ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਨਾ ਹੋ ਸਕਣ। ਇਸ ਮੌਕੇ ਐਸ. ਐਮ. ਓ ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...