September 7, 2026, 1:29 am
----------- Advertisement -----------
HomeNewsLatest Newsਜਿਲ੍ਹਾ ਮੈਜਿਸਟਰੇਟ ਨੇ ਅਜ਼ਾਦੀ ਦਿਵਸ ਸਮਾਰੋਹ ਵਾਲੇ ਦਿਨ 'ਤੇ "ਨੋ ਫਲਾਇੰਗ ਜੋਨ"...

ਜਿਲ੍ਹਾ ਮੈਜਿਸਟਰੇਟ ਨੇ ਅਜ਼ਾਦੀ ਦਿਵਸ ਸਮਾਰੋਹ ਵਾਲੇ ਦਿਨ ‘ਤੇ “ਨੋ ਫਲਾਇੰਗ ਜੋਨ” ਕੀਤਾ ਘੋਸ਼ਿਤ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ 13 ਅਗਸਤ: ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਹਨਾਂ ਹੁਕਮਾਂ ਅਨੁਸਾਰ 15 ਅਗਸਤ 2024 ਨੂੰ ਜਿ਼ਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ – ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ, ਤਹਿਸੀਲ ਪੱਧਰ ਤੇ ਨਵੀਂ ਦਾਣਾ ਮੰਡੀ ਮਲੋਟ ਅਤੇ ਨਵੀਂ ਦਾਣਾ ਮੰਡੀ, ਗਿੱਦੜਬਾਹਾ ਵਿਖੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਹਨਾਂ ਸਮਾਗਮ ਦੀ ਸੁਰੱਖਿਆਂ ਨੂੰ ਮੁੱਖ ਰੱਖਦੇ ਹੋਏ ਸਵੇਰੇ 07.00 ਵਜੇ ਤੋਂ ਸ਼ਾਮੀ 8.00 ਵਜੇ ਤੱਕ ਏਰਿਆ ਨੂੰ “ਨੋ ਫਲਾਇੰਗ ਜੋਨ ” ਘੋਸਿਤ ਕੀਤਾ ਗਿਆ ਹੈ।
ਇਸ ਹੁਕਮ ਅਨੁਸਾਰ ਆਜ਼ਾਦੀ ਦਿਵਸ ਪ੍ਰੋਗਰਾਮ ਵਾਲੇ ਸਥਾਨਾਂ (ਸਮੇਤ ਪ੍ਰੋਗਰਾਮ ਦਾ 5 ਕਿ:ਮੀ: (3600) ਨਜ਼ਦੀਕੀ ਏਰਿਆ (ਖੇਤਰ) ਵਿੱਚ ਡਰੋਨ, ਅਣ-ਮੈਨਿਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ. ਉਡਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।
ਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਦੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਨਹੀਂ ਕਰੇਗਾ।ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...