November 10, 2026, 12:57 pm
----------- Advertisement -----------
HomeNewsBreaking Newsਤਰਨਤਾਰਨ ਸਰਹੱਦ 'ਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ...

ਤਰਨਤਾਰਨ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ, ਸਰਹੱਦ ‘ਤੇ ਅਲਰਟ ਜਾਰੀ

Published on

----------- Advertisement -----------

ਪੰਜਾਬ ਦੇ ਤਰਨਤਾਰਨ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਰਹੱਦ ‘ਤੇ ਜਾਰੀ ਅਲਰਟ ਦੇ ਮੱਦੇਨਜ਼ਰ ਬੀਐਸਐਫ ਦੇ ਜਵਾਨਾਂ ਨੇ ਸਾਵਧਾਨੀ ਵਜੋਂ ਇਹ ਕਦਮ ਚੁੱਕਿਆ। ਉਹ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ ਅਤੇ ਵਾਰ-ਵਾਰ ਚੁਣੌਤੀ ਦੇਣ ਦੇ ਬਾਵਜੂਦ ਵਾਪਸ ਨਹੀਂ ਆਇਆ। ਫਿਲਹਾਲ ਬੀਐਸਐਫ ਦੇ ਜਵਾਨਾਂ ਨੇ ਉਸਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

ਬੀਐਸਐਫ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਘਟਨਾ 12-13 ਅਗਸਤ ਦੀ ਦਰਮਿਆਨੀ ਰਾਤ ਨੂੰ ਵਾਪਰੀ। ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਇੱਕ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਇਹ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡਾਲ ਕੋਲ ਪੈਂਦੇ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਆ ਰਿਹਾ ਸੀ।

ਚੌਕਸ ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ, ਪਰ ਉਹ ਨਹੀਂ ਰੁਕਿਆ ਅਤੇ ਸਰਹੱਦੀ ਸੁਰੱਖਿਆ ਵਾੜ ਵੱਲ ਵਧਦਾ ਰਿਹਾ। ਖਤਰੇ ਨੂੰ ਭਾਂਪਦਿਆਂ ਅਤੇ ਰਾਤ ਦੇ ਸਮੇਂ ਸਰਹੱਦ ‘ਤੇ ਹਾਈ ਅਲਰਟ ਸਥਿਤੀ ਨੂੰ ਦੇਖਦੇ ਹੋਏ, ਡਿਊਟੀ ‘ਤੇ ਤਾਇਨਾਤ ਜਵਾਨਾਂ ਨੇ ਅੱਗੇ ਵਧ ਰਹੇ ਘੁਸਪੈਠੀਏ ‘ਤੇ ਗੋਲੀਬਾਰੀ ਕੀਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੰਜਾਬ ਸਰਹੱਦ ‘ਤੇ ਪੈਂਦੇ ਘਟਨਾ ਸਥਾਨ ਦੀ ਗੱਲ ਕਰੀਏ ਤਾਂ ਤਰਨਤਾਰਨ ਦਾ ਡਾਲ ਇਲਾਕਾ ਨਸ਼ਾ ਤਸਕਰੀ ਲਈ ਬਹੁਤ ਸੰਵੇਦਨਸ਼ੀਲ ਹੈ। ਬੀਐਸਐਫ ਕਈ ਵਾਰ ਇੱਥੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰ ਚੁੱਕੀ ਹੈ। ਇਸ ਦੇ ਨਾਲ ਹੀ ਸੁਤੰਤਰਤਾ ਦਿਵਸ ਦੇ ਕਾਰਨ ਪੂਰੇ ਸਰਹੱਦੀ ਖੇਤਰ ‘ਤੇ ਅਲਰਟ ਜਾਰੀ ਕੀਤਾ ਗਿਆ ਹੈ।

ਬੀਐਸਐਫ ਦੇ ਬੁਲਾਰੇ ਦਾ ਕਹਿਣਾ ਹੈ ਕਿ ਚੌਕਸ ਬੀਐਸਐਫ ਜਵਾਨਾਂ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਦੀ ਸਾਜ਼ਿਸ਼ ਰਚ ਰਹੇ ਸੀਮਾ ਪਾਰ ਦੇ ਅੱਤਵਾਦੀ-ਸਿੰਡਿਕੇਟ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...