August 17, 2026, 9:50 pm
----------- Advertisement -----------
HomeNewsLatest Newsਸੰਗਰੂਰ 'ਚ ਲਗਾਏ ਜਾਣਗੇ 300 ਡਸਟਬਿਨ, ਵਿਧਾਇਕ ਨਰਿੰਦਰ ਕੌਰ ਭਾਰਜ ਨੇ ਕੀਤਾ...

ਸੰਗਰੂਰ ‘ਚ ਲਗਾਏ ਜਾਣਗੇ 300 ਡਸਟਬਿਨ, ਵਿਧਾਇਕ ਨਰਿੰਦਰ ਕੌਰ ਭਾਰਜ ਨੇ ਕੀਤਾ ਉਦਘਾਟਨ

Published on

----------- Advertisement -----------

ਸੰਗਰੂਰ ਸ਼ਹਿਰ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਵਿਧਾਇਕ ਨਰਿੰਦਰ ਕੌਰ ਭਾਰਜ ਵੱਲੋਂ ਨਗਰ ਕੌਂਸਲ ਵੱਲੋਂ ਸ਼ੁਰੂ ਕੀਤੀ ਸਫਾਈ ਮੁਹਿੰਮ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਾਰਜ ਨੇ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਕੂੜਾ ਪ੍ਰਬੰਧਨ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ ਹੈ।

ਰੈਸਟ ਹਾਊਸ ਸੰਗਰੂਰ ਦੇ ਪਿੱਛੇ ਸਥਿਤ ਕਲੋਨੀ ਤੋਂ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਨਰਿੰਦਰ ਕੌਰ ਭਾਰਜ ਨੇ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਘਰ-ਘਰ ਜਾ ਕੇ 100 ਫੀਸਦੀ ਕੂੜਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੰਤਵ ਲਈ ਅੱਜ ਤੋਂ ਸੰਗਰੂਰ ਸ਼ਹਿਰ ਦੇ ਵਾਰਡਾਂ ਵਿੱਚ 300 ਡਬਲ ਡਸਟਬਿਨ ਲਗਾਏ ਜਾਣਗੇ। ਇਹ ਮੁਹਿੰਮ ਅੱਜ ਤੋਂ ਸ਼ੁਰੂ ਕੀਤੀ ਗਈ ਹੈ। ਤਾਂ ਜੋ ਲੋਕ ਕੂੜਾ ਸੁੱਟਣ ਸਮੇਂ ਇਨ੍ਹਾਂ ਦੀ ਵਰਤੋਂ ਕਰ ਸਕਣ।

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ। ਸਵੱਛ ਪੰਜਾਬ-ਸਵੱਸਥ ਪੰਜਾਬ ਦੇ ਨਾਅਰੇ ਤਹਿਤ ਸੁੱਕੇ ਕੂੜੇ ਲਈ 150 ਨੀਲੇ ਅਤੇ ਗਿੱਲੇ ਕੂੜੇ ਲਈ 150 ਹਰੇ ਰੰਗ ਦੇ ਡਸਟਬਿਨ ਲਗਾਏ ਜਾ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਸਫ਼ਾਈ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਟੋ ਰਿਕਸ਼ਾ, ਟਰੈਕਟਰ, ਈ-ਰਿਕਸ਼ਾ ਅਤੇ ਫੌਗਿੰਗ ਵਾਹਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਾਰਡਾਂ ਵਿੱਚ ਰੋਜ਼ਾਨਾ ਸਫ਼ਾਈ, ਫੌਗਿੰਗ ਅਤੇ ਜਾਗਰੂਕਤਾ ਦੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ, ਕਾਰਜਸਾਧਕ ਅਫ਼ਸਰ ਮੋਹਿਤ ਸ਼ਰਮਾ ਅਤੇ ਹੋਰ ਅਧਿਕਾਰੀ ਪ੍ਰਮੁੱਖ ਤੌਰ ‘ਤੇ ਹਾਜ਼ਰ ਸਨ |

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...