June 27, 2026, 11:38 pm
----------- Advertisement -----------
HomeNewsBreaking Newsਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ  ਗੁਲਾਬ ਚੰਦ ਕਟਾਰੀਆ ਦਾ...

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ  ਗੁਲਾਬ ਚੰਦ ਕਟਾਰੀਆ ਦਾ ਸੁਨੇਹਾ

Published on

----------- Advertisement -----------

14 ਅਗਸਤ 2024 (ਬਲਜੀਤ ਮਰਵਾਹਾ) ਸਾਡੇ ਦੇਸ਼ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋਣ ਦੇ ਇਤਿਹਾਸਕ ਮੌਕੇ ‘ਤੇ ਮੈਂ ਭਾਰਤ ਦੇ ਲੋਕਾਂ ਖਾਸ ਕਰਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ।

ਅੱਜ ਅਸੀਂ ਉਨ੍ਹਾਂ ਸਾਰੇ ਦੇਸ਼ਭਗਤਾਂ ਅਤੇ ਆਗੂਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾ ਦਿੱਤੀ। ਰਾਸ਼ਟਰਪਿਤਾ ਮਹਾਤਮਾ ਗਾਂਧੀ, ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ, ਨੇਤਾ ਜੀ ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭ ਭਾਈ ਪਟੇਲ, ਬਾਲ ਗੰਗਾਧਰ ਤਿਲਕ ਅਤੇ ਕਰੋੜਾਂ ਭਾਰਤੀਆਂ ਨੇ ਭਾਰਤ ਦੀ ਆਜ਼ਾਦੀ ਦੀ ਪ੍ਰਾਪਤੀ ਵਿੱਚ ਅਹਿਮ ਯੋਗਦਾਨ ਪਾਇਆ ਸੀ। ਇਸ ਦੇ ਨਾਲ ਹੀ ਅਸੀਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ਦੇਸ਼ ਦੀ ਅਖੰਡਤਾ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਦੇਸ਼ ਦੀ ਅਜ਼ਾਦੀ ਲਈ ਪੰਜਾਬ ਵੱਲੋਂ ਪਾਏ ਗਏ ਯੋਗਦਾਨ ਦੇ ਬਰਾਬਰ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ। ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਅਨੇਕਾਂ ਦੇਸ਼ਭਗਤ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਖ਼ਾਤਰ ਆਪਣੇ ਖੂਨ ਦੀ ਇੱਕ-ਇੱਕ ਬੂੰਦ ਵਹਾਈ, ਜੇਲ੍ਹਾਂ ਕੱਟੀਆਂ, ਉਹ ਸਾਡੇ ਸਾਰਿਆਂ ਲਈ ਅਮੀਰ ਵਿਰਾਸਤ ਛੱਡ ਕੇ ਗਏ ਹਨ, ਜੋ ਭਾਰਤ ਦੀ ਸ਼ਾਨ ਅਤੇ ਆਜ਼ਾਦੀ ਨੂੰ ਸੁਰੱਖਿਅਤ ਰੱਖਣ ਲਈ ਦ੍ਰਿੜ ਵਚਨਬੱਧਤਾ ਦੇ ਨਾਲ ਨਾਲ ਮਾਤ ਭੂਮੀ ਲਈ ਅਥਾਹ ਪਿਆਰ ਅਤੇ ਸਤਿਕਾਰ ਦੀ ਮੰਗ ਕਰਦੀ ਹੈ।

ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਲੋਕਾਂ ਦੇ ਸ਼ਲਾਘਾਯੋਗ ਯੋਗਦਾਨ ਨੂੰ ਚੇਤੇ ਕਰਨਾ ਬਹੁਤ ਹੀ ਮਾਣ ਵਾਲੀ ਗੱਲ ਹੈ, ਜਿਨ੍ਹਾਂ ਨੇ ਆਜ਼ਾਦੀ ਦੀ ਲੜਾਈ ਲਈ ਹਮੇਸ਼ਾ ਬੇਮਿਸਾਲ ਦਲੇਰੀ ਅਤੇ ਦ੍ਰਿੜ ਵਚਨਬੱਧਤਾ ਦਿਖਾਈ ਹੈ। ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ, ਜਿਸਨੂੰ ਭਾਰਤ ਦੇ ਪ੍ਰਗਤੀਸ਼ੀਲ ਰਾਜ ਵਜੋਂ ਵੀ ਜਾਣਿਆ ਜਾਂਦਾ ਹੈ।

ਮਾਣਯੋਗ ਪ੍ਰਧਾਨ ਮੰਤਰੀ  ਨਰੇਂਦਰ ਮੋਦੀ  ਨੇ ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ‘ਤੇ ਦੇਸ਼ ਨੂੰ ਅੰਮ੍ਰਿਤ ਕਾਲ ਦਾ ਸੰਕਲਪ ਦਿੱਤਾ। ‘ਅੰਮ੍ਰਿਤ ਕਾਲ’, 2047 ਤੱਕ ‘ਨਿਊ ਇੰਡੀਆ’ ਭਾਵ ਵਿਕਸਿਤ ਭਾਰਤ ਦੇ ਨਿਰਮਾਣ ਲਈ ਪ੍ਰਧਾਨ ਮੰਤਰੀ ਦਾ ਉਦੇਸ਼ ਹੈ, ਜੋ ਦੇਸ਼ ਲਈ ਆਪਣੀਆਂ ਇੱਛਾਵਾਂ ਦੀ ਪੂਰਤੀ ਦੇ ਮੌਕਿਆਂ ਨਾਲ ਭਰਪੂਰ ਇੱਕ ਨਵੀਂ ਸਵੇਰ ਲੈ ਕੇ ਆਵੇਗਾ। ਇਹ ਅੰਮ੍ਰਿਤ ਕਾਲ ਸਾਡੇ ਸਾਰਿਆਂ ਲਈ ਦੇਸ਼ ਦੀ ਪ੍ਰਗਤੀ ਵਿੱਚ ਵਧ-ਚੜ੍ਹ ਕੇ ਯੋਗਦਾਨ ਦੇਣ ਦਾ ਸਮਾਂ ਹੈ। ਇਹ ਅੰਮ੍ਰਿਤ ਕਾਲ ਸਾਡੇ ਸਾਰਿਆਂ ਵਾਸਤੇ ਮਾਂ ਭਾਰਤੀ ਲਈ ਕੁੱਝ ਝ ਕਰਨ ਦਾ ਸਮਾਂ ਹੈ।

ਆਜ਼ਾਦੀ ਦੀ ਲੜਾਈ ਦੌਰਾਨ 1947 ਤੋਂ ਪਹਿਲਾਂ ਪੈਦਾ ਹੋਈ ਪੀੜ੍ਹੀ ਨੂੰ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਦੇਸ਼ ਲਈ ਕੁਰਬਾਨ ਹੋਣ ਦਾ ਕੋਈ ਮੌਕਾ ਨਹੀਂ ਛੱਡਿਆ। ਪਰ ਸਾਨੂੰ ਦੇਸ਼ ਲਈ ਕੁਰਬਾਨ ਹੋਣ ਦਾ ਮੌਕਾ ਨਹੀਂ ਸਗੋਂ ਦੇਸ਼ ਲਈ ਜਿਉਣ ਦਾ ਮੌਕਾ ਮਿਲਿਆ ਹੈ। ਇਸ ਤੋਂ ਵੱਡੀ ਗੱਲ ਹੋਰ ਕੀ ਹੋ ਸਕਦੀ ਹੈ! ਸਾਨੂੰ ਹਰ ਪਲ ਦੇਸ਼ ਦੀ ਬਿਹਤਰੀ ਲਈ ਜਿਉਣਾ ਚਾਹੀਦਾ ਹੈ। ਇਸ ਲਈ, ਆਓ ਇਸ ਉਦੇਸ਼ ਦੇ ਨਾਲ ਅਸੀਂ ਇਸ ‘ਅੰਮ੍ਰਿਤ ਕਾਲ’ ਵਿੱਚ 140 ਕਰੋੜ ਦੇਸ਼ਵਾਸੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੱਕ ਨਵਾਂ ਸੰਕਲਪ ਲਈਏ। ਅਸੀਂ 140 ਕਰੋੜ ਦੇਸ਼ਵਾਸੀਆਂ ਦੇ ਸੰਕਲਪ ਨੂੰ ਪੂਰਾ ਕਰਨਾ ਹੈ ਅਤੇ ਜਦੋਂ 2047 ਵਿੱਚ ਤਿਰੰਗਾ ਲਹਿਰਾਏਗਾ ਤਾਂ ਪੂਰੀ ਦੁਨੀਆਂ ਵਿਕਸਤ ਭਾਰਤ ਦਾ ਮਾਣ ਵਧਾਉਣ ਲਈ ਤਿਆਰ ਖੜ੍ਹੀ ਹੋਵੇਗੀ।

       ਸਾਲ 2024, 18ਵੀਆਂ ਲੋਕ ਸਭਾ ਚੋਣਾਂ ਦੇ ਰੂਪ ਵਿੱਚ ਸਾਡੇ ਲੋਕਤੰਤਰੀ ਇਤਿਹਾਸ ਦੇ ਇੱਕ ਵੱਡੇ ਈਵੈਂਟ ਦਾ ਗਵਾਹ ਰਿਹਾ ਹੈ। ਇਹ ਬੜੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹੀਆਂ। ਲੋਕਾਂ ਦੁਆਰਾ ਲੋਕਤੰਤਰੀ ਸਰਕਾਰ ਦੀ ਚੋਣ ਨੇ ਸੰਸਾਰ ਨੂੰ ਇਹ ਦਿਖਾ ਦਿੱਤਾ ਹੈ ਕਿ ਭਾਰਤ ਇੱਕ ਪਰਿਪੱਕ ਲੋਕਤੰਤਰ ਹੈ, ਜਿੱਥੋਂ ਦੇ ਅਗਾਂਹਵਧੂ ਸੋਚ ਵਾਲੇ ਲੋਕ ਦੇਸ਼ ਦੀ ਤਰੱਕੀ ਲਈ ਹਮੇਸ਼ਾ ਤਤਪਰ ਹਨ।

ਸਾਨੂੰ, ਦੇਸ਼ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦਾ ਸੁਨਹਿਰੀ ਮੌਕਾ ਮਿਲਿਆ ਹੈ। ਸਾਡੇ ਟੀਚਿਆਂ ਦੀ ਪ੍ਰਾਪਤੀ ਵਿੱਚ ਹਰੇਕ ਨਾਗਰਿਕ ਦਾ ਯੋਗਦਾਨ ਮਹੱਤਵਪੂਰਨ ਹੋਵੇਗਾ। ਇਸ ਉਦੇਸ਼ ਦੀ ਪੂਰਤੀ ਲਈ  ਮੈਂ ਆਪਣੇ ਸਾਰੇ ਸਾਥੀ ਨਾਗਰਿਕਾਂ ਨੂੰ ਸੰਵਿਧਾਨ ਵਿੱਚ ਦਰਜ ਸਾਡੇ ਬੁਨਿਆਦੀ ਫਰਜ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ। ਇਹ ਫ਼ਰਜ਼ ਆਜ਼ਾਦੀ ਦੇ 100 ਸਾਲ ਪੂਰੇ ਹੋਣ ‘ਤੇ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਹਰ ਨਾਗਰਿਕ ਦੇ ਲਈ ਜ਼ਰੂਰੀ ਹਨ।

ਅਸੀਂ ਅਯੁੱਧਿਆ ਵਿੱਚ ਪ੍ਰਭੂ ਸ੍ਰੀ ਰਾਮ ਦੇ ਜਨਮ ਸਥਾਨ ‘ਤੇ ਬਣੇ ਰਾਮ ਮੰਦਰ ਵਿੱਚ ਭਗਵਾਨ ਸ੍ਰੀ ਰਾਮ ਦੀ ਮੂਰਤੀ ਸਥਾਪਨਾ ਪ੍ਰਾਣ ਪ੍ਰਤਿਸ਼ਠਾ ਦੇ ਇਤਿਹਾਸਕ ਸਮਾਰੋਹ ਦੇ ਗਵਾਹ ਬਣੇ। ਜਦੋਂ ਇਸ ਘਟਨਾ ਨੂੰ ਵਿਆਪਕ ਪਰਿਪੇਖ ਵਿੱਚ ਦੇਖਿਆ ਜਾਵੇਗਾ ਤਾਂ ਭਵਿੱਖ ਦੇ ਇਤਿਹਾਸਕਾਰ ਇਸ ਨੂੰ ਭਾਰਤੀ ਸੱਭਿਅਤਾ ਦੀ ਵਿਰਾਸਤ ਦੀ ਪੁਨਰ-ਖੋਜ ਵਿੱਚ ਇੱਕ ਵੱਡੇ ਮੀਲ ਪੱਥਰ ਵਜੋਂ ਦੇਖਣਗੇ।

ਭਾਰਤ ਦੀ ਪ੍ਰਧਾਨਗੀ ਹੇਠ ਰਾਜਧਾਨੀ ਵਿਖੇ ਜੀ-20 ਸਿਖਰ ਸੰਮੇਲਨ ਦਾ ਸਫ਼ਲ ਆਯੋਜਨ ਇੱਕ ਮਹੱਤਵਪੂਰਨ ਪ੍ਰਾਪਤੀ ਸੀ। ਸਭ ਤੋਂ ਵੱਧ ਮਹੱਤਵਪੂਰਨ ਅਤੇ ਧਿਆਨ ਦੇਣ ਯੋਗ ਗੱਲ ਇਹ ਸੀ ਕਿਸ ਤਰ੍ਹਾਂ ਲੋਕਾਂ ਨੇ ਵੱਧ ਚੜ੍ਹ ਕੇ ਜੀ-20 ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਸ਼ਾਨਦਾਰ ਸਮਾਗਮ ਨੇ ਨਾਗਰਿਕਾਂ ਨੂੰ ਰਣਨੀਤਕ ਅਤੇ ਕੂਟਨੀਤਕ ਮਾਮਲਿਆਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦਾ ਸਬਕ ਦਿੱਤਾ ਜੋ ਉਨ੍ਹਾਂ ਦੇ ਭਵਿੱਖ ਨੂੰ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲਾ ਹੈ।

ਸੰਸਦ ਵੱਲੋਂ ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਨ ਨਾਲ ਅਸੀਂ ਲਿੰਗ ਸਮਾਨਤਾ ਦੇ ਆਦਰਸ਼ ਵੱਲ ਅੱਗੇ ਵਧ ਰਹੇ ਹਾਂ। ਮੈਨੂੰ ਵਿਸ਼ਵਾਸ ਹੈ ਕਿ ਨਾਰੀ ਸ਼ਕਤੀ ਵੰਦਨ ਅਧਿਨਿਯਮ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਇੱਕ ਕ੍ਰਾਂਤੀਕਾਰੀ ਜ਼ਰੀਆ ਸਾਬਤ ਹੋਵੇਗਾ।

ਭਾਰਤ ਸਰਕਾਰ ਵੱਲੋਂ ਕੀਤੀ ਗਈ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਡਿਜੀਟਲ ਇੰਡੀਆ ਦਾ ਨਿਰਮਾਣ ਕਰਨਾ ਹੈ ਜਿਸ ਨੇ ਭਾਰਤ ਵਿੱਚ ਲੋਕਾਂ ਦੇ ਜੀਵਨ ਅਤੇ ਕਾਰੋਬਾਰ ਨੂੰ ਬਹੁਤ ਅਸਾਨ ਬਣਾ ਦਿੱਤਾ ਹੈ। ਅੱਜ ਦੁਨੀਆ ਭਰ ਨੇ ਇਸ ਨੂੰ ਭਾਰਤ ਦੀ ਇੱਕ ਵੱਡੀ ਪ੍ਰਾਪਤੀ ਮੰਨਿਆ ਹੈ। ਇੱਥੋਂ ਤੱਕ ਕਿ ਵਿਕਸਤ ਦੇਸ਼ਾਂ ਕੋਲ ਵੀ ਭਾਰਤ ਵਰਗੀ ਡਿਜੀਟਲ ਪ੍ਰਣਾਲੀ ਨਹੀਂ ਹੈ।

ਸਾਡੇ ਮਾਣਯੋਗ ਪ੍ਰਧਾਨ ਮੰਤਰੀ ਦੀ ਯੋਗ ਅਗਵਾਈ ਹੇਠ ਅਤੇ ਉਨ੍ਹਾਂ ਦੀ ਮੌਜੂਦਗੀ ਵਿੱਚ ਦੇਸ਼ ਸੰਸਾਰ ਭਰ ਵਿੱਚ ਮੋਹਰੀ ਬਣ ਕੇ ਉਭਰ ਰਿਹਾ ਹੈ। ਦੇਸ਼ ਵਿੱਚ ਮੌਜੂਦ ਪ੍ਰਤਿਭਾ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਨਹਿਰੀ ਭਵਿੱਖ ਦੇ ਵਾਅਦੇ ਹੋਰ ਵੀ ਮਜ਼ਬੂਤ ਹੋ ਰਹੇ ਹਨ। ਆਓ ਅਸੀਂ ਵਿਕਾਸ ਦੇ ਭਰੂਪਰ ਮੌਕਿਆਂ ਨਾਲ ਸੰਜੋਏ ਭਾਰਤ ਨੂੰ ਹੋਰ ਵਿਕਸਤ ਕਰਨ ਲਈ ਵਚਨਬੱਧ ਹੋਈਏ।

ਅੱਜ ਅਸੀਂ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਾਂ ਅਤੇ ਸਾਨੂੰ ਨਸ਼ਿਆਂ ਦੀ ਸਮਾਜਿਕ ਬੁਰਾਈ ਨੂੰ ਸਮਾਜ, ਖਾਸ ਤੌਰ ‘ਤੇ ਨੌਜਵਾਨਾਂ ‘ਚੋਂ ਜੜ੍ਹੋਂ ਖ਼ਤਮ ਕਰਨ ਵੱਲ ਵਿਸ਼ੇਸ਼ ਧਿਆਨ ਦੇਣਾ ਹੋਵੇਗਾ।

ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਰਕੇ ਸਾਡੇ ਗੁਆਂਢੀ ਦੁਸ਼ਮਣ ਦੇਸ਼ ਪਾਕਿਸਤਾਨ ਤੋਂ ਹਮੇਸ਼ਾ ਚੁਣੌਤੀਆਂ ਦਾ ਸਾਹਮਣਾ ਕਰਦਾ ਰਿਹਾ ਹੈ ਜਿਸ ਦੀ ਪੰਜਾਬ ਰਾਜ ਨਾਲ 245 ਕਿਲੋਮੀਟਰ ਲੰਬੀ ਜ਼ਮੀਨੀ ਸਰਹੱਦ ਲੱਗਦੀ ਹੈ। ਕਿਉਂਕਿ ਪਾਕਿਸਤਾਨ ਕੋਲ ਭਾਰਤ ਨਾਲ ਸਿੱਧੀ ਲੜਾਈ ਲੜਨ ਦੀ ਸਮਰੱਥਾ ਨਹੀਂ ਹੈ, ਇਸ ਲਈ ਉਹ ਦੇਸ਼ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵੱਖ-ਵੱਖ ਤਰੀਕਿਆਂ ਨਾਲ ਨਸ਼ੇ ਅਤੇ ਹਥਿਆਰ ਭੇਜ ਕੇ ਇਕ ਅਸਿੱਧੀ ਜੰਗ ਲੜ ਰਿਹਾ ਹੈ। ਸਾਨੂੰ ਦੁਸ਼ਮਣ ਦੀਆਂ ਅਜਿਹੀਆਂ ਗਤੀਵਿਧੀਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਦੁਸ਼ਮਣ ਦੀਆਂ ਅਜਿਹੀਆਂ ਸਾਜ਼ਿਸ਼ਾਂ ਦਾ ਸਾਂਝੇ ਤੌਰ ‘ਤੇ ਡੱਟ ਕੇ ਮੁਕਾਬਲਾ ਕਰਨ ਦੀ ਜ਼ਰੂਰਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...