August 17, 2026, 9:49 pm
----------- Advertisement -----------
HomeNewsLatest News15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ...

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

Published on

----------- Advertisement -----------

ਚੰਡੀਗੜ੍ਹ, 14 ਅਗਸਤ 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੀ ਤਹਿਸੀਲ ਅਜੀਤਵਾਲ ਵਿਖੇ ਤਾਇਨਾਤ ਫ਼ੀਲਡ ਕਾਨੂੰਗੋ ਚਮਕੌਰ ਸਿੰਘ ਵਿਰੁੱਧ 15000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਖਿਲਾਫ਼ ਇਹ ਮੁਕੱਦਮਾ ਪਿੰਡ ਮੱਦੋਕੇ, ਜ਼ਿਲ੍ਹਾ ਮੋਗਾ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤੀ ਆਡੀਓ ਰਿਕਾਰਡਿੰਗ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਆਡੀਓ ਰਿਕਾਰਡਿੰਗ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸਹਾਇਕ ਕੁਲੈਕਟਰ, ਅਜੀਤਵਾਲ, ਮੋਗਾ ਜਿਲ੍ਹਾ ਦੀ ਅਦਾਲਤ ਨੇ ਉਕਤ ਸ਼ਿਕਾਇਤਕਰਤਾ ਨੂੰ ਜ਼ਮੀਨ ਦੀ ਮਾਲਕੀ ਦਿਵਾਉਣ ਲਈ ਦਖ਼ਲ ਦੇਣ ਵਾਸਤੇ ਵਾਰੰਟ ਜਾਰੀ ਕੀਤਾ ਸੀ ਅਤੇ ਇਸ ਮਕਸਦ ਲਈ ਉਕਤ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਉਸ ਕੋਲ਼ੋਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਹ ਦੋਸ਼ ਸਹੀ ਪਾਇਆ ਗਿਆ।

ਇਸ ਤੋਂ ਬਾਅਦ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਚਮਕੌਰ ਸਿੰਘ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਜਿਸ ਦੌਰਾਨ ਇਸ ਤਹਿਸੀਲ ਦਫ਼ਤਰ ਵਿਖੇ ਤਾਇਨਾਤ ਹੋਰ ਮੁਲਾਜ਼ਮ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...