June 10, 2026, 6:25 pm
----------- Advertisement -----------
HomeNewsLatest Newsਸੁਤੰਤਰਤਾ ਦਿਵਸ 'ਤੇ ਜਲੰਧਰ 'ਚ ਹੋਵੇਗੀ ਸੂਬਾ ਪੱਧਰੀ ਕਾਨਫਰੰਸ, 13 ਸ਼ਖਸੀਅਤਾਂ ਨੂੰ...

ਸੁਤੰਤਰਤਾ ਦਿਵਸ ‘ਤੇ ਜਲੰਧਰ ‘ਚ ਹੋਵੇਗੀ ਸੂਬਾ ਪੱਧਰੀ ਕਾਨਫਰੰਸ, 13 ਸ਼ਖਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ                                   

Published on

----------- Advertisement -----------

ਸੁਤੰਤਰਤਾ ਦਿਵਸ ‘ਤੇ ਜਲੰਧਰ ‘ਚ ਸੂਬਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਦੀ ਤਰਫੋਂ 13 ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਹ ਸਾਰੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰ ਰਹੇ ਹਨ। ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਸੀ.ਐਮ ਜਲੰਧਰ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਇਸ ਸਮਾਗਮ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਸ ਦੌਰਾਨ ਡਾ: ਜਸਬੀਰ ਸਿੰਘ ਗਿੱਲ (ਲੁਧਿਆਣਾ), ਯੁੱਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਜਲੰਧਰ), ਗੁਰਿੰਦਰਵੀਰ ਸਿੰਘ (ਜਲੰਧਰ), ਮਾਸਟਰ ਅਜਾਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸੱਭਰਵਾਲ ਪਟਿਆਲਾ, ਰਸ਼ਪਾਲ ਕੋਰ ਸਿੱਧੂ। (ਪਟਿਆਲਾ),

ਮਨਿਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ ਚੱਢਾ (ਪਠਾਨਕੋਟ), ਦਿ ਲਾਂਬੜਾ ਕਾਂਗੜੀ ਮਲਟੀਪਰਪਜ਼ ਕੋਆਪਰੇਟਿਵ ਸਰਵਿਸ ਸੁਸਾਇਟੀ ਲਿਮਟਿਡ ਲਾਂਬੜਾ ਹੁਸ਼ਿਆਰਪੁਰ। ਇਹ ਲੋਕ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰ ਰਹੇ ਹਨ।

ਆਜ਼ਾਦੀ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਰੂਪਨਗਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ। ਜਦਕਿ ਮੰਤਰੀ ਅਮਨ ਅਰੋੜਾ ਫਾਜ਼ਿਲਕਾ, ਡਾ: ਬਲਜੀਤ ਕੌਰ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਤਰਨਤਾਰਨ, ਡਾ: ਬਲਬੀਰ ਸਿੰਘ ਸਿੰਘ ਸੰਗਰੂਰ, ਬ੍ਰਹਮ ਸ਼ੰਕਰ ਜਿੰਪਾ ਪਠਾਨਕੋਟ, ਲਾਲ ਚੰਦ ਗੁਰਦਾਸਪੁਰ, ਹਰਜੋਤ ਬੈਂਸ ਮੋਹਾਲੀ, ਹਰਭਜਨ ਸਿੰਘ ਮੋਗਾ, ਚੇਤਨ ਸਿੰਘ ਜੌੜਾਮਾਜਰਾ ਮਾਨਸਾ, ਅਮੋਲ ਗਗਨ ਮਾਨ | ਐਸ ਬੀ ਐਸ ਨਗਰ, ਬਲਕਾਰ ਸਿੰਘ ਲੁਧਿਆਣਾ, ਲਾਲਜੀਤ ਸਿੰਘ ਭੁੱਲਰ ਫਿਰੋਜ਼ਪੁਰ ਅਤੇ ਗੁਰਮੀਤ ਸਿੰਘ ਖੁੱਡੀਆਂ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...